ਬਲੈਰੋ ਤੇ ਸਕੂਟਰੀ ਦੀ ਟੱਕਰ ''ਚ ਇਕ ਦੀ ਮੌਤ

08/26/2018 5:18:24 PM

ਗੁਰਦਾਸਪੁਰ (ਵਿਨੋਦ) : ਅਣਪਛਾਤੀ ਬਲੈਰੋ ਗੱਡੀ ਵੱਲੋਂ ਟੱਕਰ ਮਾਰਨ ਨਾਲ ਸਕੂਟਰੀ ਸਵਾਰ ਦੀ ਮੌਤ ਹੋ ਗਈ। ਗੁਰਦਾਸਪੁਰ ਸਦਰ ਪੁਲਸ ਨੇ ਬਲੈਰੋ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਬਲੈਰੋ ਚਾਲਕ ਗੱਡੀ ਭਜਾ ਕੇ ਲੈ ਗਿਆ। 
ਇਸ ਸੰਬੰਧੀ ਅਮਨਦੀਪ ਸਿੰਘ ਨਿਵਾਸੀ ਪੂਰੋਵਾਲ ਜੱਟਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਿਤਾ ਮਲੂਕ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੇਰ ਕਲਾਂ 'ਚ ਨੌਕਰੀ ਕਰਦਾ ਹੈ, ਬੀਤੇ ਦਿਨੀਂ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਜ਼ਿਲਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਤੋਂ ਵਾਪਸ ਘਰ ਜਾ ਰਿਹਾ ਸੀ ਕਿ ਸ਼ਾਮ ਨੂੰ ਕਲਾਨੌਰ ਦੇ ਪੈਲੇਸ ਨੇੜੇ ਸਾਹਮਣੇ ਤੋਂ ਆ ਰਹੀ ਇਕ ਬਲੈਰੋ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਪਿਤਾ ਦੀ ਮੌਤ ਹੋ ਗਈ ਜਦਕਿ ਬਲੈਰੋ ਚਾਲਕ ਗੱਡੀ ਭਜਾਉਣ 'ਚ ਸਫ਼ਲ ਹੋ ਗਿਆ। ਇਸ ਸਬੰਧੀ ਪੁਲਸ ਨੇ ਕੇਸ ਦਰਜ ਕਰ ਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


Related News