ਅਚਾਨਕ ਲੱਗੀ ਭਿਆਨਕ ਅੱਗ ਕਾਰਨ ਸਕੂਟਰੀ ਸੜ ਕੇ ਸੁਆਹ

05/20/2022 11:30:16 AM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਜਸਵਿੰਦਰ ਪੰਡਿਤ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਮੂਨਕਾਂ ਫਾਟਕ ਨਜ਼ਦੀਕ ਉਸ ਸਮੇਂ ਵੱਡਾ ਜਾਨਲੇਵਾ ਹਾਦਸਾ ਹੋਣੋਂ ਟਲ ਗਿਆ ਜਦੋਂ ਅਚਾਨਕ ਹੀ ਇਕ ਸਕੂਟੀ ਨੂੰ ਭਿਆਨਕ ਅੱਗ ਲੱਗ ਗਈ ਅਤੇ ਸਕੂਟੀ ਸੜ ਕੇ ਸੁਆਹ ਹੋ ਗਈ। ਗਨੀਮਤ ਰਹੀ ਕਿ ਇਸ ਘਟਨਾ ’ਚ ਸਕੂਟੀ ਚਾਲਕ ਬਾਲ-ਬਾਲ ਬਚ ਗਿਆ। ਇਸ ਸਬੰਧੀ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਸੋਲਰ ਇਲੈਕਟ੍ਰੀਸ਼ਨ ਮਕੈਨਿਕ ਸਕੂਟੀ ਚਾਲਕ ਰਣਵੀਰ ਸਿੰਘ ਪੁੱਤਰ ਜਗਤ ਸਿੰਘ ਵਾਸੀ ਬੁੱਢੀ ਪਿੰਡ ਸਕੂਟੀ ’ਤੇ ਸਵਾਰ ਹੋ ਕੇ ਕਿਸੇ ਪਿੰਡ ’ਚ ਕੰਮ ਲਈ ਜਾ ਰਿਹਾ ਸੀ ਕਿ ਪਿੰਡ ਮੂਨਕਾਂ ਨਜ਼ਦੀਕ ਅਚਾਨਕ ਹੀ ਉਸ ਨੇ ਆਪਣੀ ਸਕੂਟਰੀ ’ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਜਦੋਂ ਉਹ ਰੁਕਿਆ ਤਾਂ ਦੇਖਦਿਆਂ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਲੈ ਲਿਆ ਅਤੇ ਸਕੂਟਰੀ ਸੜ ਕੇ ਸੁਆਹ ਹੋ ਗਈ।

ਇਹ ਵੀ ਪੜ੍ਹੋ : ਚਾਵਾਂ ਨਾਲ ਇੰਗਲੈਡ ਭੇਜੀ ਪਤਨੀ ਨੇ ਤੋੜ ਦਿੱਤੇ ਸੁਫ਼ਨੇ ,ਠੱਗਿਆ ਗਿਆ ਪਤੀ

ਨੇੜੇ ਪਾਣੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਤੇਜ਼ ਤੇ ਭਿਆਨਕ ਅੱਗ ਕਾਰਨ ਉਥੋਂ ਲੰਘ ਰਹੇ ਲੋਕ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਨਹੀਂ ਕਰ ਸਕੇ ਪਰ ਲੋਕਾਂ ਨੇ ਸ਼ੁਕਰ ਮਨਾਇਆ ਕਿ ਕੋਈ ਵੱਡਾ ਹਾਦਸਾ ਹੋਣੋਂ ਟਲ ਗਿਆ ਅਤੇ ਰਾਸ਼ਟਰੀ ਮਾਰਗ ’ਤੇ ਲੰਘ ਰਹੇ ਹੋਰ ਵਾਹਨ ਇਸ ਦੀ ਚਪੇਟ ’ਚ ਨਹੀਂ ਆਏ।

ਇਹ ਵੀ ਪੜ੍ਹੋ : ਪੇਪਰ ਦੇਣ ਜਾ ਰਹੇ 3 ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ    

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

Anuradha

This news is Content Editor Anuradha