ਸਕੂਟਰ-ਮੋਟਰਸਾਈਕਲ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, 2 ਦੀ ਮੌਤ, 2 ਜ਼ਖ਼ਮੀ

Tuesday, Apr 23, 2024 - 03:39 AM (IST)

ਸਕੂਟਰ-ਮੋਟਰਸਾਈਕਲ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, 2 ਦੀ ਮੌਤ, 2 ਜ਼ਖ਼ਮੀ

ਸ਼ਾਹਕੋਟ (ਅਰਸ਼ਦੀਪ)– ਇਥੋਂ ਨਜ਼ਦੀਕੀ ਪਿੰਡ ਮਾਣਕਪੁਰ ’ਚ ਸਕੂਟਰ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ’ਚ 2 ਨੌਜਵਾਨਾਂ ਦੀ ਮੌਤ ਤੇ 2 ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 8 ਵਜੇ ਇਕ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨ ਮਨਦੀਪ ਸਿੰਘ ਪੁੱਤਰ ਕੁੰਦਨ ਸਿੰਘ, ਗੋਰਾ ਪੁੱਤਰ ਭੋਲਾ ਰਾਮ ਤੇ ਹਰਜੀਤ ਸਿੰਘ ਕਾਲਾ ਵਾਸੀ ਪਿੰਡ ਰਾਜੇਵਾਲ ਤੋਂ ਲੇਬਰ ਦਾ ਕੰਮ ਕਰਕੇ ਆਪਣੇ ਪਿੰਡ ਜਲਾਲਪੁਰ ਨੂੰ ਵਾਪਸ ਜਾ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ ਦਾ ਮਾਮਲਾ: ਬੇਕਰੀ ਦੇ 4 ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ

ਸਾਹਮਣਿਓਂ ਇਕ ਸਕੂਟਰ ਸਵਾਰ ਬਜ਼ੁਰਗ ਸਵਰਨ ਸਿੰਘ, ਜੋ ਦਾਣਾ ਮੰਡੀ ਕੋਹਾੜ ਕਲਾਂ ਤੋਂ ਸਕੂਟਰ ’ਤੇ ਪਿੰਡ ਨਵਾਂ ਪਿੰਡ ਅਕਾਲੀਆਂ (ਸ਼ਾਹਕੋਟ) ਨੂੰ ਜਾ ਰਿਹਾ ਸੀ, ਜਦੋਂ ਇਹ ਦੋਵੇਂ ਵਾਹਨ ਪਿੰਡ ਮਾਣਕਪੁਰ ਨਜ਼ਦੀਕ ਪਹੁੰਚੇ ਤਾਂ ਇਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ’ਚ ਇਹ ਚਾਰੋਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਆਲੇ-ਦੁਆਲੇ ਦੇ ਲੋਕਾਂ ਵਲੋਂ 108 ਐਂਬੂਲੈਂਸ ਰਾਹੀਂ ਸਰਕਾਰੀ ਹਸਪਾਲ ਸ਼ਾਹਕੋਟ ਵਿਖੇ ਪਹੁੰਚਾਇਆ ਗਿਆ।

ਉਥੇ ਮੌਜੂਦ ਡਾਕਟਰ ਨੇ ਮਨਦੀਪ ਸਿੰਘ (28) ਪੁੱਤਰ ਕੁੰਦਨ ਸਿੰਘ ਤੇ ਗੋਰਾ (32) ਪੁੱਤਰ ਭੋਲਾ ਰਾਮ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਰੂਪ ’ਚ ਜ਼ਖ਼ਮੀ ਬਜ਼ੁਰਗ ਵਿਅਕਤੀ ਸਵਰਨ ਸਿੰਘ ਤੇ ਹਰਜੀਤ ਸਿੰਘ ਕਾਲਾ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਰੈਫ਼ਰ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News