ਸਕਾਰਪਿਓ ਗੱਡੀ ਦੀ ਟੱਕਰ ਨਾਲ ਸਕੂਟਰੀ ਸਵਾਰ ਵਿਅਕਤੀ ਦੀ ਮੌਤ

Monday, Mar 04, 2024 - 05:45 PM (IST)

ਸਕਾਰਪਿਓ ਗੱਡੀ ਦੀ ਟੱਕਰ ਨਾਲ ਸਕੂਟਰੀ ਸਵਾਰ ਵਿਅਕਤੀ ਦੀ ਮੌਤ

ਕੋਟਕਪੂਰਾ (ਨਰਿੰਦਰ ਬੈੜ੍ਹ) : ਸਥਾਨਕ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਸਕਾਰਪਿਓ ਗੱਡੀ ਦੀ ਟੱਕਰ ਨਾਲ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਇਸ ਸਬੰਧ ਵਿਚ ਥਾਣਾ ਸਦਰ ਪੁਲਸ ਕੋਟਕਪੂਰਾ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਵਿਅਕਤੀ ਅਮਰਜੀਤ ਸਿੰਘ ਵਾਸੀ ਪਿੰਡ ਵਾੜਾ ਦਰਾਕਾ ਦੇ ਪੁੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਟਾਈਲਾਂ ਲੈਣ ਲਈ ਪਿੰਡ ਵਾੜਾ ਦਰਾਕਾ ਦੀ ਇਕ ਟਾਈਲ ਫੈਕਟਰੀ ਵਿਖੇ ਆਇਆ ਹੋਇਆ ਸੀ ਅਤੇ ਇਸ ਦੌਰਾਨ ਉਸਨੇ ਆਪਣੇ ਪਿਤਾ ਨੂੰ ਵੀ ਫੈਕਟਰੀ ਬੁਲਾ ਲਿਆ। 

ਉਸਨੇ ਦੱਸਿਆ ਕਿ ਜਦੋਂ ਉਹ ਫੈਕਟਰੀ ਤੋਂ ਵਾਪਸ ਆਪਣੇ ਘਰ ਪਿੰਡ ਵਾੜਾ ਦਰਾਕਾ ਨੂੰ ਜਾਣ ਲੱਗੇ ਤਾਂ ਦੁਪਹਿਰ 12:30 ਵਜੇ ਦੇ ਕਰੀਬ ਕਲਗੀਧਰ ਪੈਟਰੋਲ-ਪੰਪ ਨੇੜੇ ਕੋਟਕਪੂਰਾ ਸਾਈਡ ਤੋਂ ਆਈ ਇਕ ਸਕਾਰਪੀਓ ਗੱਡੀ ਨੇ ਬੜੀ ਤੇਜ਼ ਰਫਤਾਰ ਅਤੇ ਅਣਗਹਿਲੀ ਨਾਲ ਉਸਦੇ ਪਿਤਾ ਦੀ ਸਕੂਟਰੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਸਦਰ ਪੁਲਸ ਕੋਟਕਪੂਰਾ ਵੱਲੋਂ ਮ੍ਰਿਤਕ ਦੇ ਪੁੱਤਰ ਕੁਲਦੀਪ ਸਿੰਘ ਦੇ ਬਿਆਨਾਂ ’ਤੇ ਸਕਾਰਪਿਓ ਗੱਡੀ ਦੇ ਚਾਲਕ ਅੰਮ੍ਰਿਤਪਾਲ ਸਿੰਘ ਵਾਸੀ ਫਰੀਦਕੋਟ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News