ਸਕਾਰਪਿਓ ਗੱਡੀ ਵਿਚ ਨਜਾਇਜ਼ ਸ਼ਰਾਬ ਦੀ ਸਮੱਗਲਿੰਗ ਕਰਦੇ ਦੋ ਗ੍ਰਿਫ਼ਤਾਰ

Sunday, May 01, 2022 - 04:47 PM (IST)

ਸਕਾਰਪਿਓ ਗੱਡੀ ਵਿਚ ਨਜਾਇਜ਼ ਸ਼ਰਾਬ ਦੀ ਸਮੱਗਲਿੰਗ ਕਰਦੇ ਦੋ ਗ੍ਰਿਫ਼ਤਾਰ

ਫਿਰੋਜ਼ਪੁਰ (ਮਲਹੋਤਰਾ) : ਥਾਣਾ ਲੱਖੋਕੇ ਬਹਿਰਾਮ ਦੀ ਟੀਮ ਨੇ ਸਕਾਰਪਿਓ ਗੱਡੀ ਵਿਚ ਨਜਾਇਜ਼ ਸ਼ਰਾਬ ਦੀ ਸਮੱਗਲਿੰਗ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਵੱਡੇ ਪੱਧਰ ’ਤੇ ਨਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲੇ ਵੀਰੂ ਵਾਸੀ ਅਲੀਕੇ ਅਤੇ ਪਰਮਜੀਤ ਸਿੰਘ ਪਿੰਡ ਹਬੀਬਕੇ ਇਸ ਸਮੇਂ ਸਕਾਰਪਿਓ ਗੱਡੀ ਵਿਚ ਨਜਾਇਜ਼ ਸ਼ਰਾਬ ਲੈ ਕੇ ਇਲਾਕੇ ਵਿਚ ਵੇਚਣ ਲਈ ਆ ਰਹੇ ਹਨ।

ਸੂਚਨਾ ਦੇ ਆਧਾਰ ’ਤੇ ਪਿੰਡ ਕਰੀ ਖੁਰਦ ਦੇ ਕੋਲ ਨਾਕਾ ਲਗਾਇਆ ਹੋਇਆ ਸੀ ਤਾਂ ਗੱਡੀ ਵਿਚ ਸ਼ੱਕੀ ਹਾਲਤ ਵਿਚ ਆ ਰਹੇ ਉਕਤ ਦੋਹਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 100 ਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ। ਦੋਸ਼ੀਆਂ ਦੇ ਖ਼ਿਲਾਫ ਆਬਕਾਰੀ ਐਕਟ ਦਾ ਪਰਚਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News