ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ

Saturday, Jun 22, 2024 - 04:09 PM (IST)

ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਬਰਨਾਲਾ ਦੇ ਪੁਲਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਗੁਰਜੰਟ ਸਿੰਘ ਵਾਸੀ ਚੀਮਾਂ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਭਰਾ ਹਰਬੰਸ ਸਿੰਘ ਆਪਣੇ ਮੋਟਰਸਾਈਕਲ ’ਤੇ ਬਰਨਾਲਾ ਤੋਂ ਆਪਣੇ ਪਿੰਡ ਚੀਮਾ ਨੂੰ ਆ ਰਿਹਾ ਸੀ ਤਾਂ ਪਿੱਛੋਂ ਦੀ ਆ ਰਹੀ ਸਕਾਰਪੀਓ ਗੱਡੀ ਦੇ ਡਰਾਇਵਰ ਯਾਦਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਨੀਆਲਾ ਜ਼ਿਲ੍ਹਾ ਤਰਨਤਾਰਨ ਨੇ ਬੜੀ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਮੇਰੇ ਭਰਾ ਦੇ ਮੋਟਰਸਾਈਕਲ ਵਿਚ ਟੱਕਰ ਮਾਰੀ। 

ਇਸ ਹਾਦਸੇ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਦੌਰਾਨ ਉਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਯਾਦਵਿੰਦਰ ਸਿੰਘ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News