ਪੰਜਾਬ ''ਚ ਗੈਰ-ਕਾਨੂੰਨੀ ਢੰਗ ਨਾਲ ਬਣ ਰਹੀ Scotch-Whiskey, ਆਬਕਾਰੀ ਤੇ ਕਰ ਵਿਭਾਗ ਨੇ ਕੀਤੇ ਵੱਡੇ ਖ਼ੁਲਾਸੇ

Saturday, Sep 09, 2023 - 06:06 AM (IST)

ਪੰਜਾਬ ''ਚ ਗੈਰ-ਕਾਨੂੰਨੀ ਢੰਗ ਨਾਲ ਬਣ ਰਹੀ Scotch-Whiskey, ਆਬਕਾਰੀ ਤੇ ਕਰ ਵਿਭਾਗ ਨੇ ਕੀਤੇ ਵੱਡੇ ਖ਼ੁਲਾਸੇ

ਚੰਡੀਗੜ੍ਹ/ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ 'ਚ ਇਕ ਅਹਿਮ ਅਪ੍ਰੇਸ਼ਨ ਕੀਤਾ ਗਿਆ ਜਿਸ ਦੌਰਾਨ ਇਸ ਧੰਦੇ ਵਿਚ ਸ਼ਾਮਲ ਮੁੱਖ ਮੁਲਜ਼ਮ ਰਾਜਵੀਰ ਸਿੰਘ ਅਤੇ ਉਸ ਦੇ ਸਾਥੀ ਸ਼ਿਵਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ ਦੀਆਂ 10 ਪੇਟੀਆਂ ਜ਼ਬਤ ਕੀਤੀਆਂ ਗਈਆਂ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਆਪ੍ਰੇਸ਼ਨ ਹੋਰਨਾਂ ਲਈ ਵੀ ਸਪਸ਼ਟ ਇਸ਼ਾਰਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਰਾਬ ਦੀ ਢੋਆ-ਢੁਆਈ ‘ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - Asia Cup 2023: ਭਾਰਤ-ਪਾਕਿ ਮੁਕਾਬਲੇ ਤੋਂ ਪਹਿਲਾਂ ACC ਨੇ ਲੈ ਲਿਆ ਵੱਡਾ ਫ਼ੈਸਲਾ, ਜੇ ਇਸ ਵਾਰ ਪਿਆ ਮੀਂਹ ਤਾਂ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਆਪਣੇ ਖੁਫੀਆ ਨੈੱਟਵਰਕ ਰਾਹੀਂ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਸਕਾਚ ਵਿਸਕੀ ਖਾਸ ਤੌਰ 'ਤੇ ਇਕ ਵਿਸ਼ੇਸ਼ ਬ੍ਰਾਂਡ ਦੇ ਗੈਰ-ਕਾਨੂੰਨੀ ਉਤਪਾਦਨ ਅਤੇ ਵਿਕਰੀ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆ ਸਨ। ਇੰਨ੍ਹਾਂ ਸੂਚਨਾਵਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਸਿੱਧੀ ਨਿਗਰਾਨੀ ਹੇਠ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ) ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ ਅਤੇ ਸਬੰਧਤ ਇਲਾਕਿਆਂ ਦੀ ਵਿਆਪਕ ਨਿਗਰਾਨੀ ਅਤੇ ਪੜਤਾਲ ਕੀਤੀ।

PunjabKesari

ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਚੀਮਾ ਨੇ ਦੱਸਿਆ ਕਿ ਐੱਸ.ਓ.ਜੀ ਨੇ ਸਫਲਤਾਪੂਰਵਕ ਇਕ ਟਰੈਪ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਿਸ ਦੌਰਾਨ ਮੁੱਖ ਮੁਲਜ਼ਮ ਰਾਜਵੀਰ ਸਿੰਘ ਨੂੰ 10 ਪੇਟੀਆਂ ਗੈਰ-ਕਾਨੂੰਨੀ ਬੋਤਲਾਂ ਸਕਾਚ ਵਿਸਕੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਅਗਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਦੋ ਸਾਥੀਆਂ ਸ਼ਿਵਮ ਅਤੇ ਜਸਪਾਲ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਜੋ ਖਾਸਾ, ਅੰਮ੍ਰਿਤਸਰ ਵਿਖੇ ਸਥਿਤ ਖਾਸਾ ਡਿਸਟਿਲਰੀ ਅਤੇ ਬੋਟਲਿੰਗ ਪਲਾਂਟ ਤੋਂ ਸ਼ਰਾਬ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੀ ਸਪਲਾਈ ਕਰਦੇ ਸਨ।

ਇਹ ਖ਼ਬਰ ਵੀ ਪੜ੍ਹੋ - ਸਕੂਲ ਬੱਸ ਚਾਲਕ ਦੀ ਅਣਗਹਿਲੀ ਨੇ ਲਈ ਮਾਸੂਮ ਦੀ ਜਾਨ, 5 ਸਾਲਾ ਬੱਚੇ ਦੀ ਹਾਲਤ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਚੀਮਾ ਨੇ ਅੱਗੇ ਦੱਸਿਆ ਕਿ ਐੱਸ.ਓ.ਜੀ ਨੇ ਗ੍ਰਿਫ਼ਤਾਰ ਵਿਅਕਤੀ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਉਸ ਥਾਂ ਦੀ ਸ਼ਨਾਖਤ ਕੀਤੀ ਜਿੱਥੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ, ਅਤੇ ਉਸੇ ਰਾਤ ਖਾਸਾ ਡਿਸਟਿਲਰੀ 'ਤੇ ਛਾਪਾ ਮਾਰ ਕੇ ਇਕ ਹੋਰ ਮੁਲਜ਼ਮ ਸ਼ਿਵਮ ਜੋ ਕਿ ਡਿਸਟਿਲਰੀ ਦਾ ਮੁਲਾਜ਼ਮ ਸੀ, ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ਕਰਨ 'ਤੇ ਪਤਾ ਲੱਗਾ ਹੈ ਕਿ ਸ਼ਿਵਮ ਨੇ ਪਲਾਂਟ ਤੋਂ ਖਾਲੀ ਬੋਤਲਾਂ, ਢੱਕਣ, ਲੇਬਲ ਅਤੇ ਸਕਾਚ ਵਿਸਕੀ ਦੇ ਤਿਆਰ ਮਿਸ਼ਰਣ ਦੀ ਚੋਰੀ ਵਿਚ ਮਦਦ ਕਰਕੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਅਹਿਮ ਭੂਮਿਕਾ ਨਿਭਾਈ।

PunjabKesari

ਕੈਬਨਿਟ ਮੰਤਰੀ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੇ ਆਪਣੇ ਢੰਗ-ਤਰੀਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਹੈ ਕਿ ਕਿਵੇਂ ਉਹ ਗੈਰ-ਕਾਨੂੰਨੀ ਸਕਾਚ ਵਿਸਕੀ ਚੋਰੀ ਕਰਨ ਅਤੇ ਬਣਾਉਣ ਵਿਚ ਕਾਮਯਾਬ ਹੋਏ। ਮੁਲਜ਼ਮਾਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 420, 379,120ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਦੇ ਤਹਿਤ ਇਕ ਐੱਫ.ਆਈ.ਆਰ ਘਰਿੰਡਾ ਪੁਲਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪਹਿਲੂਆਂ ਦਾ ਪਰਦਾਫਾਸ਼ ਕਰਨ ਲਈ ਵਿਭਾਗ ਵੱਲੋਂ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲਾਂ ਦੇ ਅਧਿਆਪਕ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ

ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗੈਰ-ਕਾਨੂੰਨੀ ਕਾਰਵਾਈ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਉਪਰੰਤ ਇਸ ਵਿਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦਾ ਉਤਪਾਦਨ ਜਨਤਕ ਸੁਰੱਖਿਆ ਲਈ ਇਕ ਵੱਡਾ ਖਤਰਾ ਹੈ ਅਤੇ ਇਸ ਦੇ ਨਤੀਜੇ ਵਜੋਂ ਸਰਕਾਰ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਲਈ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News