ਚੂਰਾ-ਪੋਸਤ ਸਮੇਤ ਇਕ ਕਾਬੂ
Friday, Dec 22, 2017 - 05:26 AM (IST)
ਹਾਜੀਪੁਰ, (ਜੋਸ਼ੀ)- ਤਲਵਾੜਾ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਜੇ ਏਲੀਚੇਲਿਅਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ੇ ਦੇ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਇਕ ਵਿਅਕਤੀ ਨੂੰ ਡੋਡੇ ਚੂਰਾ-ਪੋਸਤ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਤਲਵਾੜਾ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਤਲਵਾੜਾ ਪੁਲਸ ਦੇ ਏ. ਐੱਸ. ਆਈ. ਹਰਮਿੰਦਰ ਸਿੰਘ ਨੇ ਆਪਣੀ ਪੁਲਸ ਪਾਰਟੀ ਦੇ ਨਾਲ ਦਾਤਾਰਪੁਰ ਨਹਿਰ ਪੁਲ 'ਤੇ ਨਾਕਾਬੰਦੀ ਦੌਰਾਨ ਇਕ ਗੱਡੀ ਨੰ. ਪੀ ਬੀ 07 ਏ ਐੱਲ 9094 ਜਿਸ ਨੂੰ ਅੰਕੁਸ਼ ਕੁਮਾਰ ਪੁੱਤਰ ਸਮਸ਼ੇਰ ਸਿੰਘ ਵਾਸੀ ਨੰਗਲ ਘੋੜੇ ਥਾਣਾ ਗੜ੍ਹਦੀਵਾਲਾ ਚਲਾ ਰਿਹਾ ਸੀ ਤੋਂ 3 ਕਿਲੋ ਡੋਡੇ ਚੂਰਾ-ਪੋਸਤ ਬਰਾਮਦ ਕਰ ਕੇ ਉਸ ਖਿਲਾਫ਼ ਤਲਵਾੜਾ ਪੁਲਸ 'ਚ ਐੱਨ. ਡੀ. ਪੀ. ਐੱਸ. ਐਕਟ 15-61-85 ਅਧੀਨ ਮਾਮਲਾ ਦਰਜ ਕਰ ਲਿਆ।
