ਚੂਰਾ-ਪੋਸਤ ਸਮੇਤ ਕਾਬੂ

04/04/2018 4:51:31 AM

ਨਡਾਲਾ, (ਜ. ਬ.)- ਪੁਲਸ ਨੇ 10 ਕਿਲੋ ਚੂਰਾ-ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰੰਦਿਆਂ ਚੌਕੀ ਇੰਚਾਰਜ ਪਾਲ ਸਿੰਘ ਨੇ ਦੱਸਿਆ ਕਿ ਨਡਾਲਾ-ਬੇਗੋਵਾਲ ਸੜਕ 'ਤੇ ਬਿਜਲੀ ਘਰ ਦੇ ਕੋਲ ਪੁਲਸ ਨੇ ਨਾਕਾ ਲਾਇਆ ਹੋਇਆ ਸੀ ਕਿ ਬੇਗੋਵਾਲ ਵੱਲੋਂ ਆ ਰਹੀ ਇਕ ਗੱਡੀ ਨੂੰ ਰੋਕਿਆ। ਗੱਡੀ ਦੀ ਤਲਾਸ਼ੀ ਲੈਣ ਉਪਰੰਤ 10 ਕਿਲੋ ਡੋਡੇ ਚੂਰਾ-ਪੋਸਤ ਬਰਾਮਦ ਹੋਇਆ। ਗੱਡੀ ਦੇ ਡਰਾਈਵਰ ਦੀ ਪਛਾਣ ਰਣਜੀਤ ਸਿੰਘ ਉਰਫ ਲਾਡੀ ਪੁੱਤਰ ਜਗਦੇਵ ਸਿੰਘ ਪਿੰਡ ਦੇੜਵਾਲੀ ਥਾਣਾ ਘੁੰਮਾਣ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਕੁਲਵੰਤ ਸਿੰਘ, ਜਸਵਿੰਦਰ ਸਿੰਘ ਹੈੱਡ ਕਾਂਸਟੇਬਲ, ਗੁਰਨਾਮ ਸਿੰਘ, ਸੁਖਪਾਲ ਸਿੰਘ, ਮੁਨਸ਼ੀ ਗਿਆਨ ਸਿੰਘ ਤੇ ਹੋਰ ਹਾਜ਼ਰ ਸਨ।


Related News