ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਆਦਿਤਿਆ ਸ਼ਰਮਾ ਨੇ ਖੁਦ ਮੌਕੇ ''ਤੇ ਖੇਤ ''ਚ ਜਾ ਕੇ ਲੱਗੀ ਅੱਗ ਬੁਝਾਈ

Tuesday, May 05, 2026 - 07:45 PM (IST)

ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਆਦਿਤਿਆ ਸ਼ਰਮਾ ਨੇ ਖੁਦ ਮੌਕੇ ''ਤੇ ਖੇਤ ''ਚ ਜਾ ਕੇ ਲੱਗੀ ਅੱਗ ਬੁਝਾਈ

ਡੇਰਾ ਬਾਬਾ ਨਾਨਕ, (ਹਰਜਿੰਦਰ ਸਿੰਘ ਗੋਰਾਇਆ)-ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਆਦਿਤਿਆ ਸ਼ਰਮਾ ਵਲੋਂ ਅੱਜ ਪਿੰਡ ਸ਼ਾਹਪੁਰ ਜਾਜਨ ਵਿਖੇ ਖੇਤ ਵਿੱਚ ਲੱਗੀ ਅੱਗ ਨੂੰ ਖੁਦ ਮੌਕੇ 'ਤੇ ਜਾ ਕੇ ਬੁਝਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐੱਸ. ਡੀ. ਐੱਮ. ਆਦਿਤਿਆ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

 ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਾੜ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਾੜ ਨੂੰ ਸਾੜਨ ਦੀ ਬਜਾਏ ਹੋਰ ਵਿਕਲਪਾਂ ਜਿਵੇਂ ਕਿ ਮਸ਼ੀਨਰੀ ਦੀ ਵਰਤੋਂ ਕਰਕੇ ਖੇਤ ਵਿੱਚ ਹੀ ਖ਼ਪਤ ਕਰਨ। ਡਾ. ਰਣਧੀਰ ਠਾਕੁਰ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਨਾੜ ਸਾੜਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News