ਸਮਰਾਲਾ ’ਚ ਐੱਸ.ਡੀ.ਐੱਮ. ਪਾਂਥੇ ਨੇ ਲਹਿਰਾਇਆ ਤਿੰਰਗਾ ਝੰਡਾ

08/15/2021 1:34:48 PM

ਸਮਰਾਲਾ (ਸੰਜੇ ਗਰਗ) ਅੱਜ ਦੇਸ਼ ਦੇ ਆਜ਼ਾਦੀ ਦਿਹਾੜੇ ਦੀ 75ਵੀਂ ਵਰੇਗੰਢ ਮਨਾਉਣ ਲਈ ਸਰਕਾਰੀ ਤੋਰ ’ਤੇ ਸਬ ਡਵੀਜ਼ਨ ਪੱਧਰ ਦਾ ਸਮਾਗਮ ਸਥਾਨਕ ਨਵੀਂ ਅਨਾਜ ਮੰਡੀ ’ਚ ਆਯੋਜਿਤ ਕੀਤਾ ਗਿਆ। ਜਿਥੇ ਸਮਰਾਲਾ ਦੇ ਐੱਸ.ਡੀ.ਐੱਮ. ਵਿਕਰਮਜੀਤ ਸਿੰਘ ਪਾਂਥੇ ਨੇ ਕੌਮੀ ਝੰਡਾ ਫਹਿਰਾਉਣ ਤੋਂ ਬਾਅਦ ਮਾਰਚ ਪਾਸਟ ਦੀ ਸਲਾਮੀ ਲਈ। ਸਮਾਗਮ ’ਚ ਕਈ ਪ੍ਰਸ਼ਾਸ਼ਨਿਕ ਤੇ ਪੁਲਸ ਅਧਿਕਾਰੀ ਹਾਜ਼ਰ ਸਨ।

PunjabKesari

ਆਜ਼ਾਦੀ ਸਮਾਗਮ ਨੂੰ ਸੰਬੋਧਨ ਕਰਦਿਆ ਐਸ.ਡੀ.ਐਮ. ਸ਼੍ਰੀ ਪਾਂਥੇ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲਹਿਰ ਪੰਜਾਬ ਤੋਂ ਹੀ ਆਰੰਭ ਹੋਈ ਸੀ ਅਤੇ ਕੂਕਾ ਲਹਿਰ, ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕਾਮਾਗਾਟਾਮਾਰੂ ਤੇ ਜਲਿਆਂਵਾਲਾ ਬਾਗ ਦੀ ਸ਼ਹਾਦਤ ਨੇ ਪੰਜਾਬ ਸੂਬੇ ’ਚੋਂ ਆਜ਼ਾਦੀ ਦੀ ਲੜਾਈ ਦਾ ਮੁੱਢ ਬੰਨਿਆ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ’ਚ ਕੁਰਬਾਨੀਆਂ ਦੇਣ ਵਾਲੇ ਮਹਾਨ ਯੋਧਿਆਂ ’ਚ 80 ਫ਼ੀਸਦੀ ਪੰਜਾਬ ਦੇ ਸੂਰਬੀਰ ਸਨ ਜਿਨਾਂ ਨੇ ਜੀਵਨ ਦਾ ਬਲੀਦਾਨ ਦੇਕੇ ਗੁਲਾਮੀ ਦੀਆਂ ਜੰਜ਼ੀਰਾਂ ’ਚ ਜੱਕੜੇ ਦੇਸ਼ ਵਾਸੀਆਂ ਨੂੰ ਅੰਗਰੇਜਾਂ ਤੋਂ ਆਜ਼ਾਦ ਕਰਵਾਇਆ। ਪਾਂਥੇ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ ਅਤੇ ਅੱਜ ਪੰਜਾਬ ਦੇ ਸੂਰਬੀਰਾਂ ਦੀ ਸ਼ਹਾਦਤ ਸਦਕਾ ਹੀ ਭਾਰਤ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਹੈਤੀ 'ਚ 7.2 ਦੀ ਤੀਬਰਤਾ ਦਾ ਭੂਚਾਲ, 300 ਤੋਂ ਵੱਧ ਲੋਕਾਂ ਦੀ ਮੌਤ ਤੇ ਪੀ.ਐੱਮ ਵੱਲੋਂ ਐਮਰਜੈਂਸੀ ਦਾ ਐਲਾਨ

ਉਨਾਂ ਇਸ ਮੌਕੇ ਆਜ਼ਾਦੀ ਦੇ ਇਨਾਂ 75 ਸਾਲਾਂ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆ ਕਿਹਾ ਕਿ ਪੰਜਾਬੀਆਂ ਨੇ ਬੜੀ ਸੂਝਬੁਝ ਅਤੇ ਮਿਹਨਤ ਨਾਲ ਦੇਸ਼ ਤੇ ਸੂਬੇ ਦੇ ਵਿਕਾਸ ਲਈ ਸੰਜੋਏ ਗਏ ਸੁਪਨਿਆਂ ਨੂੰ ਸਰਕਾਰ ਦੀ ਮਦਦ ਨਾਲ ਸਾਕਾਰ ਕੀਤਾ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਨੇ ਵੀ ਸੂਬੇ ਦੇ ਸਰਵਪੱਖੀ ਵਿਕਾਸ ਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਫ਼ਲ ਪ੍ਰੋਗਰਾਮ ਉਲੀਕਿਆ ਹੈ। ਉਨਾਂ ਕਿਹਾ ਕਿ ਪੰਜਾਬ ਦੀ ਤੱਰਕੀ ਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਬਿਜਲੀ, ਬੁਨਿਆਦੀ ਢਾਂਚਾ, ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਸਰਕਾਰ ਨੇ ਆਪਣੇ ਮੁੱਖ ਏਜੰਡੇ ’ਤੇ ਰੱਖਿਆ ਹੈ। ਇਸ ਮੌਕੇ ਐੱਸ.ਡੀ.ਐੱਮ. ਪਾਂਥੇ  ਨੇ ਇਲਾਕੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਸਮੇਤ ਵਧੀਆਂ ਸੇਵਾਵਾਂ ਬਦਲੇ ਕਈ ਹੋਰ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ। ਕੋਵਿਡ ਕਾਰਨ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਇਆ।


Vandana

Content Editor

Related News