ਜਦੋਂ ਅਚਾਨਕ ਤਹਿਸੀਲ ''ਚ SDM ਸਾਬ੍ਹ ਨੇ ਮਾਰ''ਤੀ ''ਰੇਡ''...
Tuesday, Feb 25, 2025 - 03:08 AM (IST)

ਗੁਰਦਾਸਪੁਰ (ਵਿਨੋਦ)- ਐੱਸ.ਡੀ.ਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਵੱਲੋਂ ਸੋਮਵਾਰ ਨੂੰ ਸਬ-ਤਹਿਸੀਲ ਦਫ਼ਤਰ ਦੋਰਾਂਗਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਇਬ ਤਹਿਸੀਲਦਾਰ ਦੋਰਾਂਗਲਾ ਵੱਲੋਂ ਕੀਤੀਆਂ ਰਜਿਸਟਰੀਆਂ ਦਾ ਰਿਕਾਰਡ ਚੈੱਕ ਕੀਤਾ ਅਤੇ ਰਜਿਸਟਰੀ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੀਆਂ ਹਦਾਇਤਾਂ ਤਹਿਤ ਉਨ੍ਹਾਂ ਵੱਲੋਂ ਸਬ-ਤਹਿਸੀਲ ਦੋਰਾਂਗਲਾ ਦੀ ਚੈਕਿੰਗ ਕੀਤੀ ਗਈ ਹੈ ਤਾਂ ਜੋ ਤਹਿਸੀਲ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਦੇਖਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ; 76 ਮੁਲਾਜ਼ਮਾਂ ਦੇ ਹੋਏ ਤਬਾਦਲੇ
ਉਨ੍ਹਾਂ ਕਿਹਾ ਕਿ ਤਹਿਸੀਲ ਦਫ਼ਤਰਾਂ ਵਿੱਚ ਲੋਕਾਂ ਦੀ ਖ਼ੱਜਲ-ਖ਼ੁਆਰੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋਕਾਂ ਕੋਲੋਂ ਪੈਸੇ ਦੀ ਮੰਗ ਕਰਦਾ ਹੈ ਜਾਂ ਉਨ੍ਹਾਂ ਨੂੰ ਖ਼ੱਜਲ-ਖੁਆਰ ਕਰਦਾ ਹੈ ਤਾਂ ਅਜਿਹੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਫ਼ਤਰ ਕੰਮ ਕਰਵਾਉਣ ਆਏ ਹਰ ਵਿਅਕਤੀ ਦੀ ਗੱਲ ਗੌਰ ਨਾਲ ਸੁਣੀ ਜਾਵੇ ਅਤੇ ਨਿਯਮਾਂ ਅਨੁਸਾਰ ਲੋਕਾਂ ਦੇ ਕੰਮ ਕੀਤੇ ਜਾਣ।
ਐੱਸ.ਡੀ.ਐੱਮ ਦੀਨਾਨਗਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਜਿਸਟਰੀ ਕਰਵਾਉਣ ਆਉਣ ਤੋਂ ਪਹਿਲਾਂ ਆਪਣੇ ਸਾਰੇ ਲੋੜੀਂਦੇ ਕਾਗ਼ਜ਼-ਪੱਤਰ ਪੂਰੇ ਕਰਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਐਲਾਨ ; ਸੂਬੇ ਦੇ 88 ਹਲਕਿਆਂ ਲਈ ਜਾਰੀ ਕੀਤੀ AAP ਦੇ ਨਵੇਂ ਚੇਅਰਮੈਨਾਂ ਦੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e