SDM ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ, ਸ਼ਾਂਤੀਪੂਰਨ ਤਰੀਕੇ ਨਾਲ ਪੈ ਰਹੀਆਂ ਵੋਟਾਂ

Tuesday, Oct 15, 2024 - 02:08 PM (IST)

ਬਟਾਲਾ (ਸਾਹਿਲ) : ਪੰਚਾਇਤੀ ਚੋਣਾਂ 2024 ਲਈ ਜ਼ਿਲ੍ਹਾ ਗੁਰਦਾਸਪੁਰ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ ਸੀ, ਜੋ ਹੁਣ ਕਾਫ਼ੀ ਹੱਦ ਤੱਕ ਪੂਰਾ ਹੋ ਚੁੱਕਾ ਹੈ। ਚੋਣਾਂ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ 882 ਪਿੰਡਾਂ ਵਿੱਚ ਪੰਚਾਇਤਾਂ ਦੀਆਂ ਹੋ ਰਹੀਆਂ ਚੋਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਾਂਤੀਪੂਰਨ ਵੋਟਿੰਗ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

PunjabKesari

ਇਸ ਦੌਰਾਨ ਐੱਸ.ਡੀ.ਐੱਮਜ ਦੀ ਅਗਵਾਈ ਹੇਠ ਰਿਟਰਨਿੰਗ ਅਫ਼ਸਰਾਂ ਵੱਲੋਂ ਸੁਰੱਖਿਆ ਬਲਾਂ ਦੇ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕ੍ਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸੇ ਦੌਰਾਨ ਐੱਸ.ਡੀ.ਐੱਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ ਨੇ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਦੌਰਾ ਕਰਕੇ ਵੋਟਿੰਗ ਪ੍ਰਕ੍ਰਿਆ ਦਾ ਜਾਇਜ਼ਾ ਲਿਆ। 


rajwinder kaur

Content Editor

Related News