ਵੱਢੀਖੋਰ SDO ਸੇਵਾਮੁਕਤੀ ਮਗਰੋਂ ਹੋਇਆ ਗ੍ਰਿਫ਼ਤਾਰ, 7 ਸਾਲ ਪਹਿਲਾਂ ਲਈ ਸੀ ਰਿਸ਼ਵਤ

07/07/2023 7:19:04 PM

ਚੰਡੀਗੜ੍ਹ: ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐੱਸ.ਡੀ.ਓ. ਸੁਦੇਸ਼ ਕੁਮਾਰ, ਜੋ ਸਾਲ 2016 ਵਿਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ, ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ  ਗ੍ਰਿਫ਼ਤਾਰ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ ਕਰਨ ਵਾਲੇ ਪੁਲਸ ਮੁਲਾਜ਼ਮਾਂ 'ਤੋ ਹੋਈ ਕਾਰਵਾਈ; ਗੁਪਤ ਅੰਗਾਂ 'ਤੇ ਲਾਇਆ ਸੀ ਕਰੰਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਡੀ.ਓ. ਨੂੰ ਦਰਸ਼ਨ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬ ਮੰਡੀ ਬੋਰਡ ਨੇ ਤਰਨ ਤਾਰਨ ਜ਼ਿਲ੍ਹੇ ਵਿਚ ਲਿੰਕ ਸੜਕਾਂ ਦੇ ਨਿਰਮਾਣ ਦਾ ਕੰਮ ਦਰਸ਼ਨ ਸਿੰਘ ਦੀ ਫਰਮ ਐੱਲ.ਟੀ. ਬਿਲਡਰਜ਼ ਨੂੰ ਅਲਾਟ ਕੀਤਾ ਸੀ। ਉਕਤ ਐੱਸ.ਡੀ.ਓ. ਨੇ ਫਰਮ ਦੀ 34,33,002 ਰੁਪਏ ਦੀ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਉਹ 20 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਪੱਖਾ ਚਲਾਉਣ ਲੱਗਿਆਂ ਝੁਲਸੀ 13 ਸਾਲਾ ਬੱਚੀ, ਮਾਂ ਨੇ ਰੋ-ਰੋ ਕੇ ਦੱਸੀ ਸਾਰੀ ਗੱਲ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਉਕਤ ਐੱਸ.ਡੀ.ਓ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐੱਫ.ਆਈ.ਆਰ ਨੰਬਰ 09 ਮਿਤੀ 06-03-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦਰਜ ਕੀਤੀ ਗਈ ਅਤੇ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News