ਵੱਡੀ ਖ਼ਬਰ : ਮਾਈਨਿੰਗ ਵਿਭਾਗ ਦਾ ਐੱਸ. ਡੀ. ਓ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Monday, Aug 14, 2023 - 06:52 PM (IST)

ਵੱਡੀ ਖ਼ਬਰ : ਮਾਈਨਿੰਗ ਵਿਭਾਗ ਦਾ ਐੱਸ. ਡੀ. ਓ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐੱਸ. ਡੀ. ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐੱਨ. ਓ. ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਲਈ ਐੱਸ. ਡੀ. ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ।

ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ

ਮੁਲਜ਼ਮ ਐੱਸ. ਡੀ. ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐੱਨ. ਓ. ਸੀ. ਜਾਰੀ ਕਰ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਚ ਮਿਤੀ 14-08-2023 ਨੂੰ ਆਈ. ਪੀ. ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ  ਐੱਫ. ਆਈ. ਆਰ. ਨੰਬਰ 28 ਦਰਜ ਕਰਕੇ ਐੱਸ. ਡੀ. ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ, ਇਸ ਤਾਰੀਖ਼ ਦੀ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News