PSPCL ਦਾ ਐੱਸ. ਡੀ. ਓ. ਗ੍ਰਿਫ਼ਤਾਰ, ਫਸਿਆ ਵਿਜੀਲੈਂਸ ਦੀ ਜਾਂਚ ’ਚ

Wednesday, Feb 14, 2024 - 05:31 PM (IST)

PSPCL ਦਾ ਐੱਸ. ਡੀ. ਓ. ਗ੍ਰਿਫ਼ਤਾਰ, ਫਸਿਆ ਵਿਜੀਲੈਂਸ ਦੀ ਜਾਂਚ ’ਚ

ਚੰਡੀਗੜ੍ਹ (ਬਿਊਰੋ) : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ’ਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐੱਸ. ਡੀ. ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ’ਤੇ ਬਿਜਲੀ ਵਿਭਾਗ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ’ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕਾਂ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News