PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Friday, Apr 03, 2026 - 11:48 AM (IST)
ਪਟਿਆਲਾ/ਜਲੰਧਰ (ਬਲਜਿੰਦਰ, ਧਵਨ)-ਪੰਜਾਬ ਵਿਜੀਲੈਂਸ ਬਿਊਰੋ ਨੇ ਪੀ. ਐੱਸ. ਪੀ. ਸੀ. ਐੱਲ. (ਪਾਵਰਕਾਮ) ਦੇ ਸਬ-ਡਿਵੀਜ਼ਨ ਕੁੱਪ ਕਲਾਂ (ਜ਼ਿਲ੍ਹਾ ਮਾਲੇਰਕੋਟਲਾ) ’ਚ ਤਾਇਨਾਤ ਉੱਪ-ਮੰਡਲ ਅਧਿਕਾਰੀ (ਐੱਸ. ਡੀ. ਓ.) ਹਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਪਿੰਡ ਭੋਗੀਵਾਲ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ ਐੱਸ. ਡੀ. ਓ. ਹਰਦੀਪ ਸਿੰਘ ਨੇ ਉਸ ਦੇ ਘਰ ਦੀ ਚੈਕਿੰਗ ਕੀਤੀ ਅਤੇ ਦਾਅਵਾ ਕੀਤਾ ਸੀ ਕਿ ਉੱਥੇ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਨ੍ਹਾਂ ਮੀਟਰਾਂ ਨੂੰ ਚਾਲੂ ਰੱਖਣ ਅਤੇ ਕੋਈ ਕਾਰਵਾਈ ਨਾ ਕਰਨ ਦੇ ਬਦਲੇ ਮੁਲਜ਼ਮ ਨੇ 10,000 ਰੁਪਏ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ ਪਤਨੀ ਆਈ ਸਾਹਮਣੇ ਤਾਂ...
ਸ਼ਿਕਾਇਤਕਰਤਾ ਰਿਸ਼ਵਤ ਦੇਣ ਦੇ ਪੱਖ ’ਚ ਨਹੀਂ ਸੀ, ਇਸ ਲਈ ਉਸ ਨੇ ਅਧਿਕਾਰੀ ਨਾਲ ਹੋਈ ਸਾਰੀ ਗੱਲਬਾਤ ਆਪਣੇ ਫ਼ੋਨ 'ਚ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਵਿਜੀਲੈਂਸ ਦੀ ਟੀਮ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਹਰਦੀਪ ਸਿੰਘ ਨੂੰ ਸ਼ਿਕਾਇਤ ਕਰਤਾ ਤੋਂ ਪੈਸੇ ਲੈਂਦਿਆਂ ਦਬੋਚ ਲਿਆ। ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
