ਨਵਜੋਤ ਸਿੱਧੂ ਦੀ ਸੁਰੱਖਿਆ ਸਬੰਧੀ ਸੀਲਬੰਦ ਰਿਪੋਰਟ ਹਾਈ ਕੋਰਟ ’ਚ ਦਾਖ਼ਲ, ਫ਼ੈਸਲਾ ਸੋਮਵਾਰ ਨੂੰ

05/19/2023 1:33:46 AM

ਚੰਡੀਗੜ੍ਹ (ਹਾਂਡਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸਕਿਓਰਿਟੀ ਘਟਾਉਣ ਦੇ ਮਾਮਲੇ ਵਿਚ ਹਾਈਕੋਰਟ ਦੇ ਹੁਕਮਾਂ ’ਤੇ ਖੁਫ਼ੀਆ ਏਜੰਸੀਆਂ ਦੀ ਰਿਪੋਰਟ ਸਰਕਾਰ ਵੱਲੋਂ ਸੀਲਬੰਦ ਲਿਫਾਫੇ ਵਿਚ ਹਾਈ ਕੋਰਟ ਵਿਚ ਦਾਖ਼ਲ ਕਰ ਦਿੱਤੀ ਗਈ ਹੈ। ਹਾਈ ਕੋਰਟ ਨੇ ਸੀਲਬੰਦ ਰਿਪੋਰਟ ਪੜ੍ਹਨ ਤੋਂ ਬਾਅਦ ਫ਼ੈਸਲਾ ਸੁਣਾਉਣ ਨੂੰ ਕਿਹਾ ਹੈ, ਇਸ ਦੇ ਲਈ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ

ਇਸ ਤੋਂ ਪਹਿਲਾਂ ਹੋਈ ਸੁਣਵਾਈ ’ਤੇ ਸਰਕਾਰ ਨੇ ਸਟੇਟਸ ਰਿਪੋਰਟ ਕੋਰਟ ਨੂੰ ਸੌਂਪਦਿਆਂ ਕੇਂਦਰੀ ਏਜੰਸੀਆਂ ਦੀ ਰਿਪੋਰਟ ਆਉਣ ਤਕ ਦਾ ਸਮਾਂ ਮੰਗਿਆ ਸੀ, ਜਿਸ ’ਤੇ ਕੋਰਟ ਨੇ ਸਰਕਾਰ ਨੂੰ 18 ਮਈ ਤਕ ਦਾ ਸਮਾਂ ਦਿੱਤਾ ਸੀ। ਸਿੱਧੂ ਕੋਲ ਪਹਿਲਾਂ 25 ਕਮਾਂਡੋਜ਼ ਦਾ ਸੁਰੱਖਿਆ ਘੇਰਾ ਸੀ, ਜੋ ਘਟਾ ਕੇ 13 ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੇ ਇਹ ਹੁਕਮ


Manoj

Content Editor

Related News