ਪੰਜਾਬ ਦਾ ਪਿੰਡ ਡੀਂਡਾ ਸਾਂਸੀਆਂ ਪੂਰੀ ਤਰ੍ਹਾਂ ਸੀਲ, ਪੁਲਸ ਤੇ ਕਮਾਂਡੋ ਤਾਇਨਾਤ
Saturday, Jun 15, 2024 - 06:42 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਂਡਾ ਸਾਂਸੀਆ ਵਿਖੇ ਬੀਤੇ ਕੱਲ੍ਹ ਤਿੰਨ ਅਣਪਛਾਤੇ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਕਾਰਨ ਜਿੱਥੇ ਇਲਾਕੇ ਅੰਦਰ ਸਨਸਨੀ ਫੈਲੀ ਹੋਈ ਹੈ , ਉਥੇ ਹੀ ਪੁਲਸ ਵੱਲੋਂ ਪਿੰਡ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰਕੇ ਪੂਰੇ ਕਮਾਂਡੋ ਵੱਲੋਂ ਸੀਲ ਕਰਦਿਆਂ ਘੇਰਿਆ ਹੋਇਆ ਹੈ ਅਤੇ ਪਿੰਡ ਅੰਦਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੌਕੇ ਪੁਲਸ ਦੇ ਐੱਸ. ਪੀ. (ਡੀ) ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠਾਂ ਇਹ ਸਰਚ ਅਭਿਆਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਪਿੰਡ ਦੇ ਅੰਦਰ ਅਤੇ ਬਾਹਰ ਨਹੀਂ ਆਉਣ ਜਾਣ ਦਿੱਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਮੀਡੀਆ ਨੂੰ ਵੀ ਪਿੰਡ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਦੋ ਸਬ ਇੰਸਪੈਕਟਰਾਂ ਤੇ ਏ. ਐੱਸ. ਆਈ. 'ਤੇ ਵੱਡੀ ਕਾਰਵਾਈ, ਦਰਜ ਹੋਇਆ ਮਾਮਲਾ
ਦੂਜੇ ਪਾਸੇ ਪੁਲਸ ਵੱਲੋਂ ਉਨ੍ਹਾਂ ਨੌਜਵਾਨਾਂ ਦੀ ਮੌਤ ਦੇ ਕਾਰਨਾਂ ਬਾਰੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਹਿਣ ਦੀ ਗੱਲ ਕਹੀ ਜਾ ਰਹੀ ਹੈ। ਮੌਕੇ 'ਤੇ ਮੌਜੂਦ ਪਿੰਡ ਦੇ ਸਾਬਕਾ ਸਰਪੰਚ ਯਸ਼ਪਾਲ ਅਤੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਵਿਚ ਨਸ਼ਾ ਹੱਦ ਤੋਂ ਵੱਧ ਵਿੱਕਦਾ ਹੈ ਜੋ ਇਹ ਨੌਜਵਾਨਾਂ ਦੇ ਮਰਨ ਦਾ ਕਾਰਨ ਬਣਿਆ ਹੈ ਕਿਉਂਕਿ ਇਹ ਪਿੰਡ ਕਾਫੀ ਦੇਰ ਤੋਂ ਨਸ਼ੇ ਦੇ ਕਾਰੋਬਾਰ ਵਿਚ ਬਦਨਾਮ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ ਇਨ੍ਹਾਂ 17 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ
ਉਧਰ ਇਸ ਸਬੰਧੀ ਜਦ ਦੀਨਾਨਗਰ ਦੇ ਡੀਐੱਸਪੀ ਸੁਖਵਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕੱਲ ਸ਼ਾਮ ਵੇਲੇ ਵੀ ਪਿੰਡ ਅੰਦਰ ਸਰਚ ਅਭਿਆਨ ਚਲਾਇਆ ਗਿਆ ਸੀ। ਅੱਜ ਵੀ ਸਵੇਰੇ ਤੜਕਸਾਰ ਤੋਂ ਇਹ ਸਰਚ ਬਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਤਰ੍ਹਾਂ ਦੀ ਕੋਈ ਗੈਰ ਕਾਨੂੰਨੀ ਵਸਤੂ ਬਰਾਮਦ ਨਹੀਂ ਹੋਈ ਹੈ ਅਤੇ ਜੋ ਨਸ਼ੇ ਦੇ ਕਾਰੋਬਾਰ ਕਰਨ ਦੇ ਸ਼ੱਕੀ ਲੋਕ ਹਨ, ਉਨ੍ਹਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਨ੍ਹਾਂ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨਾਂ ਵਿਚੋਂ ਇਕ ਦੀ ਪਹਿਛਾਣ ਹੋਈ ਹੈ ਜੋ ਪਠਾਨਕੋਟ ਜ਼ਿਲ੍ਹੇ ਦੇ ਥਾਣਾ ਤਾਰਾਗੜ੍ਹ ਦਾ ਰਹਿਣ ਵਾਲਾ ਹੈ। ਬਾਕੀ ਇਨ੍ਹਾਂ ਦੀ ਮੌਤ ਦੇ ਕਾਰਨਾਂ ਬਾਰੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਪਰਿਵਾਰ ਸਮੇਤ ਲਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8