ਸਮੈਕ, ਨਾਜਾਇਜ਼ ਸ਼ਰਾਬ ਤੇ ਨਸ਼ੀਲਾ ਪਾਊਡਰ ਬਰਾਮਦ, ਔਰਤ ਸਮੇਤ 2 ਕਾਬੂ

10/18/2017 2:17:05 AM

ਮੋਗਾ,   (ਆਜ਼ਾਦ)-  ਜ਼ਿਲਾ ਪੁਲਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਔਰਤ ਸਮੇਤ 2 ਲੋਕਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਧਰਮਕੋਟ ਦੇ ਇੰਚਾਰਜ ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਇਲਾਕੇ 'ਚ ਗਸ਼ਤ ਕਰਦੀ ਹੋਈ ਪਿੰਡ ਜੀਂਦੜਾ ਕੋਲ ਪੁੱਜੀ ਤਾਂ ਸ਼ੱਕ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਤਾਜੋ ਨਿਵਾਸੀ ਪਿੰਡ ਜੀਂਦੜਾ ਨੂੰ ਕਾਬੂ ਕਰ ਕੇ ਉਸ ਕੋਲੋਂ 50 ਗ੍ਰਾਮ ਸਮੈਕ ਅਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ, ਜਿਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਤੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 
ਉਧਰ, ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਪਿੰਡ ਦੌਲੇਵਾਲਾ ਕੋਲ ਜਾ ਰਹੇ ਸੀ ਕਿ ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਪਰਮਜੀਤ ਸਿੰਘ ਉਰਫ ਪੰਮਾ ਨਿਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 200 ਗ੍ਰਾਮ ਨਸ਼ੀਲਾ ਪਾਊਡਰ ਅਤੇ 1100 ਰੁਪਏ ਬਰਾਮਦ ਕੀਤੇ ਗਏ। ਕਥਿਤ ਦੋਸ਼ੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।