ਪੁਲਸ ਵੱਲੋਂ ਤੜਕਸਾਰ ਜ਼ਿਲ੍ਹੇ ਅੰਦਰ ਵੱਡੇ ਪੱਧਰ ''ਤੇ ਸਰਚ ਆਪਰੇਸ਼ਨ

Wednesday, Jun 17, 2026 - 05:16 PM (IST)

ਪੁਲਸ ਵੱਲੋਂ ਤੜਕਸਾਰ ਜ਼ਿਲ੍ਹੇ ਅੰਦਰ ਵੱਡੇ ਪੱਧਰ ''ਤੇ ਸਰਚ ਆਪਰੇਸ਼ਨ

ਜੈਤੋ  (ਪਰਾਸ਼ਰ) : ਫਰੀਦਕੋਟ ਪੁਲਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ' ਚਲਾਇਆ ਗਿਆ। ਇਹ ਸਰਚ ਨਸ਼ੇ ਦੇ ਹਾਟਸਪਾਟ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਕੀਤੀ ਗਈ, ਜਿਸਦਾ ਮੁੱਖ ਉਦੇਸ਼ ‘ਪੌਇੰਟ ਆਫ ਸੇਲ’ ਪੱਧਰ ‘ਤੇ ਨਸ਼ੇ ਦੀ ਸਪਲਾਈ ਨੂੰ ਰੋਕਣਾ ਸੀ।ਇਹ ਆਪਰੇਸ਼ਨ ਜ਼ਿਲ੍ਹੇ ਦੀਆ ਸਾਰੀਆਂ 3 ਸਬ-ਡਵੀਜਨਾ ਵਿਚ ਇਕੋ ਸਮੇਂ ਚਲਾਇਆ ਗਿਆ। ਇਸ ਸਰਚ ਆਪਰੇਸ਼ਨ ਦੀ ਸੁਪਰਵੀਜਨ ਡੀ.ਐਸ.ਪੀ ਰੈਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ, ਜਿਸ ਦੌਰਾਨ 150 ਤੋ ਵੱਧ ਪੁਲਸ ਕਰਮਚਾਰੀਆ ਦੀਆਂ ਸਪੈਸ਼ਲ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ 'ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਗੁਰਬੰਸ ਸਿੰਘ ਬੈਂਸ, ਐੱਸ.ਐੱਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ 'ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕੱਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਨ੍ਹਾਂ ਉੱਪਰ ਪੁਲਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ 'ਤੇ ਜਾਚ ਕੀਤੀ ਗਈ। ਇਸ ਦੇ ਨਾਲ ਹੀ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ।

ਐੱਸ.ਐੱਸ.ਪੀ ਗੁਰਬੰਸ ਸਿੰਘ ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੁਲਸ ਅਧਿਕਾਰੀਆਂ ਨੂੰ NDPS ਐਕਟ ਅਧੀਨ ਦਰਜ ਸਾਰੇ ਕੇਸਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿਚ ਸ਼ਾਮਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ। ਇਸ ਦੇ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਸੌਦਾਗਰਾਂ/ਸਮੱਗਲਰਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਚੱਲ/ਅਚੱਲ ਪ੍ਰਾਪਰਟੀ ਨੂੰ ਵੈਰੀਫਾਈ ਕਰਨ ਉਪਰੰਤ ਸਾਲ-2026 ਦੌਰਾਨ ਨਸ਼ਾ ਤਸਕਰਾ ਦੀ 30 ਲੱਖ ਤੋਂ ਜ਼ਿਆਦਾ ਕੀਮਤ ਦੀ ਜਾਇਦਾਤ ਸਬੰਧਤ ਅਥਾਰਟੀ ਪਾਸੋਂ ਮਨਜ਼ੂਰੀ ਹਾਸਿਲ ਕਰਨ ਉਪਰੰਤ ਫਰੀਜ਼ ਕਰਵਾਈ ਗਈ ਹੈ।


author

Gurminder Singh

Content Editor

Related News