ਪਠਾਨਕੋਟ ''ਚ ਹਾਈ ਅਲਰਟ ਕਾਰਨ ਪੁਲਸ ਵਲੋਂ ਚਲਾਈ ਗਈ ਸਰਚ ਮੁਹਿੰਮ
Wednesday, Jan 29, 2020 - 11:03 AM (IST)
ਪਠਾਨਕੋਟ (ਕੰਵਲ) : ਪਠਾਨਕੋਟ 'ਚ ਹਾਈ ਅਲਰਟ ਦੇ ਚੱਲਦਿਆਂ ਪੁਲਸ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਹੀ ਹੈ ਅਤੇ ਰੋਜ਼ਾਨਾ ਸ਼ਹਿਰ ਦੇ ਚਾਰੇ ਪਾਸੇ ਨਾਕੇ ਲਾ ਕੇ ਆਉਣ-ਜਾਣ ਵਾਲਿਆਂ ਦੀ ਚੈਕਿੰਗ ਕਰ ਰਹੀ ਹੈ। ਬੁੱਧਵਾਰ ਨੂੰ ਵੀ ਪੁਲਸ ਵਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ 'ਤੇ ਸਰਚ ਮੁਹਿੰਮ ਚਲਾਈ ਗਈ ਅਤੇ ਆਉਣ-ਜਾਣ ਵਾਲੇ ਯਾਤਰੀਆਂ ਅਤੇ ਜੰਮੂ-ਕਸ਼ਮੀਰ ਤੋਂ ਆਉਣ-ਜਾਣ ਵਾਲੀਆਂ ਬੱਸਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ।
ਇਸ ਬਾਰੇ ਐੱਸ. ਐੱਚ. ਓ. ਡਵੀਜ਼ਨ ਨੰਬਰ-1 ਇਕਬਾਲ ਸਿੰਘ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੀ ਰੂਟਿੰਗ ਚੈਕਿੰਗ ਹੈ ਅਤੇ ਸਰਹੱਦੀ ਇਲਾਕਾ ਹੋਣ ਕਾਰਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਉਨ੍ਹੰ ਕਿਹਾ ਕਿ ਸ਼ਰਾਰਤੀ ਤੱਤ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕਣ, ਇਸ ਦੇ ਲਈ ਪੁਲਸ ਪੂਰੀ ਤਰ੍ਹਾਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ।