ਗਣਤੰਤਰ ਦਿਵਸ ''ਤੇ ਲੁਧਿਆਣਾ ''ਚ ਵੀ ਅਲਰਟ ਜਾਰੀ, ਸਰਚ ਮੁਹਿੰਮ ਸ਼ੁਰੂ

Wednesday, Jan 22, 2020 - 05:52 PM (IST)

ਗਣਤੰਤਰ ਦਿਵਸ ''ਤੇ ਲੁਧਿਆਣਾ ''ਚ ਵੀ ਅਲਰਟ ਜਾਰੀ, ਸਰਚ ਮੁਹਿੰਮ ਸ਼ੁਰੂ

ਲੁਧਿਆਣਾ (ਨਰਿੰਦਰ) : ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਵਲੋਂ ਦੇਸ਼ ਭਰ 'ਚ ਗਣਤੰਤਰ ਦਿਵਸ ਮੌਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਬੁੱਧਵਾਰ ਨੂੰ ਲੁਧਿਆਣਾ 'ਚ ਵੀ ਏ. ਡੀ. ਸੀ. ਪੀ. ਜਗਜੀਤ ਸਿੰਘ ਦੀ ਅਗਵਾਈ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਗੁਰੂ ਨਾਨਕ ਸਟੇਡੀਅਮ 'ਚ ਤਲਾਸ਼ੀ ਲਈ ਗਈ। ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਦਿਹਾੜੇ ਨੂੰ ਲੈ ਕੇ ਵਿਸ਼ੇਸ਼ ਸਰਚ ਮੁਹਿੰਮ ਸ਼ਹਿਰ 'ਚ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੁਧਿਆਣਾ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸ਼ਹਿਰ ਦੀਆਂ ਹੋਰ ਮੁੱਖ ਥਾਵਾਂ 'ਤੇ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸ਼ਹਿਰ 'ਚ ਅਮਨ-ਸ਼ਾਂਤੀ ਬਣਾਈ ਰੱਖੀ ਜਾ ਸਕੇ।


author

Babita

Content Editor

Related News