ਗੈਂਗਰੇਪ ਮਗਰੋਂ ਖ਼ੁਦਕੁਸ਼ੀ ਕਰਨ ਵਾਲੀ ਕੁੜੀ ਦੇ ਮਾਮਲੇ ''ਚ ਦੂਜਾ ਮੁਲਜ਼ਮ ਗ੍ਰਿਫ਼ਤਾਰ, ਪਰਿਵਾਰ ਨੇ ਕੀਤਾ ਸਸਕਾਰ

Thursday, Jan 04, 2024 - 03:05 PM (IST)

ਨੂਰਪੁਰਬੇਦੀ (ਸੰਜੀਵ ਭੰਡਾਰੀ)-ਕੁਝ ਦਿਨ ਪਹਿਲਾਂ ਨਜ਼ਦੀਕੀ ਪਿੰਡ ਧਮਾਣਾ ਵਿਖੇ ਗੈਂਗਰੇਪ ਦਾ ਸ਼ਿਕਾਰ ਹੋਈ ਇਕ ਨਾਬਾਲਗ ਅਨੂਸੁਚਿਤ ਜਾਤੀ ਦੀ ਕੁੜੀ ਵੱਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੇ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਲੋੜੀਂਦੇ ਦੂਜੇ ਕਥਿਤ ਮੁਲਜ਼ਮ ਨੂੰ ਵੀ ਦੇਰ ਰਾਤ ਸਥਾਨਕ ਪੁਲਸ ਨੇ ਪਰਿਵਾਰ ਵੱਲੋਂ ਦਿੱਤੀ ਚਿਤਾਵਨੀ ਤੋਂ ਕੁਝ ਘੰਟਿਆਂ ਬਾਅਦ ਹੀ ਇਕ ਰੇਡ ਦੌਰਾਨ ਗ੍ਰਿਫ਼ਤਾਰ ਕਰ ਲਿਆ। ਜਿਸ ਨੂੰ ਲੈ ਕੇ ਨੂਰਪੁਰਬੇਦੀ ਥਾਣੇ ਵਿਖੇ ਪਹੁੰਚੇ ਡੀ. ਐੱਸ. ਪੀ. ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਬਣਾਈ ਗਈ ਕਮੇਟੀ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ’ਚ ਉਕਤ ਖ਼ੁਲਾਸਾ ਕੀਤਾ। ਦੂਜਾ ਮੁਲਜ਼ਮ ਗ੍ਰਿਫ਼ਤਾਰ ਹੋਣ ਮਗਰੋਂ ਕੁੜੀ ਦੀ ਮ੍ਰਿਤਕ ਦੇਹ ਦਾ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। 

ਜ਼ਿਕਰਯੋਗ ਹੈ ਕਿ 5 ਦਿਨ ਪਹਿਲਾਂ 30 ਦਸੰਬਰ ਨੂੰ ਪਿੰਡ ਨੌਧੇਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੇ ਭਰਾ ਨਾਲ ਘਰ ਪਰਤ ਰਹੀ 15 ਸਾਲਾ ਨਾਬਾਲਗਾ ਨਾਲ 2 ਨੌਜਵਾਨਾਂ ਵੱਲੋਂ ਜਬਰ-ਜ਼ਿਨਾਹ ਕੀਤਾ ਗਿਆ ਸੀ, ਜਿਸ ਉਪਰੰਤ ਪੀੜਤਾ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ। ਇਸ ਘਟਨਾ ਤੋਂ ਬਾਅਦ ਪੁਲਸ ਨੇ ਮਾਮਲੇ ’ਚ ਨਾਮਜ਼ਦ ਕੀਤੇ 2 ਨੌਜਵਾਨਾਂ ’ਚ ਸ਼ਾਮਲ ਦਿਨੇਸ਼ ਗੁੱਜਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ ਦੂਜਾ ਮੁਲਜਮ ਹਰਸ਼ ਰਾਣਾ ਉਸੇ ਦਿਨ ਤੋਂ ਫਰਾਰ ਚੱਲ ਰਿਹਾ ਸੀ, ਜਿਸ ਦੀ ਗ੍ਰਿਫ਼ਤਾਰੀ ਹੋਣ ਤੱਕ ਪਰਿਵਾਰਕ ਮੈਂਬਰਾਂ ਨੇ ਪੀੜਤਾ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਵੀਰਵਾਰ ਨੂੰ ਚੱਕਾ ਜਾਮ ਦੀ ਚਿਤਾਵਨੀ ਦਿੱਤੀ ਸੀ।

PunjabKesari

ਇਹ ਵੀ ਪੜ੍ਹੋ :  ਪਟਿਆਲਾ 'ਚ ਵੱਡੀ ਵਾਰਦਾਤ, ਦੁਕਾਨ ਖੋਲ੍ਹ ਰਹੇ ਨੌਜਵਾਨ 'ਤੇ ਸੁੱਟਿਆ ਤੇਜ਼ਾਬ, CCTV 'ਚ ਕੈਦ ਹੋਈ ਘਟਨਾ

ਥਾਣੇ ਵਿਖੇ ਪਹੁੰਚੇ ਕਮੇਟੀ ਮੈਂਬਰਾਂ ’ਚ ਸ਼ਾਮਲ ਆਗੂ ਅਸ਼ਵਨੀ ਦਘੋੜ, ਮਾ. ਗੁਰਨੈਬ ਸਿੰਘ, ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਦਵਿੰਦਰ ਬਜਾੜ, ਦਿਲਬਾਗ ਬਾਗਾ ਹੀਰਪੁਰ, ਯਾਦਵਿੰਦਰ ਸਿੰਘ ਅਤੇ ਪੀੜਤਾ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ’ਚ ਡੀ. ਐੱਸ. ਪੀ. ਅਜੇ ਸਿੰਘ ਨੇ ਆਖਿਆ ਕਿ ਦੂਜੇ ਮੁਲਜ਼ਮ ਹਰਸ਼ ਰਾਣਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। 

ਉਨ੍ਹਾਂ ਆਖਿਆ ਕਿ ਉਕਤ ਮਾਮਲੇ ’ਚ ਪੁਲਸ ਵੱਲੋਂ ਸਮੁੱਚੀ ਜਾਂਚ ਜਾਰੀ ਰੱਖੀ ਜਾਵੇਗੀ ਅਤੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ ਜਦਕਿ ਦੂਜੀ ਤਰਫ਼ ਕਮੇਟੀ ਮੈਂਬਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਕਾਰਵਾਈ ਦੀ ਸ਼ਲਾਘਾ ਕੀਤੀ ਅਤੇ ਮੰਗ ਕੀਤੀ ਕਿ ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਿਖਾਈ ਜਾਵੇ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਭਾਰੀ ਗਿਣਤੀ ’ਚ ਪਹੁੰਚੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਪੀੜਤਾ ਦਾ ਸਸਕਾਰ ਕੀਤਾ। ਇਸ ਸਮੇਂ ਥਾਣਾ ਮੁੱਖੀ ਨੂਰਪੁਰਬੇਦੀ ਗੁਰਵਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :  DSP ਦਲਬੀਰ ਸਿੰਘ ਕਤਲ ਮਾਮਲੇ 'ਚ CCTV ਫੁਟੇਜ ਆਈ ਸਾਹਮਣੇ, ਪੁਲਸ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਵਿਖਾ ਖੋਲ੍ਹੇ ਵੱਡੇ ਰਾਜ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News