ਜਬਰ-ਜ਼ਨਾਹ ਮਾਮਲੇ ਦਾ ਦੂਜਾ ਮੁਲਜ਼ਮ ਗ੍ਰਿਫਤਾਰ

Monday, Apr 02, 2018 - 03:00 AM (IST)

ਮੋਗਾ, (ਆਜ਼ਾਦ)- ਥਾਣਾ ਮਹਿਣਾ ਪੁਲਸ ਨੇ ਪ੍ਰਵਾਸੀ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਦੂਜੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।  
ਇਸ ਮਾਮਲੇ 'ਚ ਪੁਲਸ ਮੁੱਖ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਇਸ ਕੇਸ ਦੀ ਤਫਤੀਸ਼ ਕਰ ਰਹੀ  ਥਾਣੇਦਾਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਪ੍ਰਵਾਸੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ ਹੇਠ ਸੁਖਜੀਵਨ ਸਿੰਘ ਅਤੇ ਸੁੱਖਾ ਸਿੰਘ ਦੋਨੋਂ ਪਿੰਡ ਬੁੱਘੀਪੁਰਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਮੁੱਖ ਮੁਲਜ਼ਮ ਸੁਖਜੀਵਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਹ ਹੁਣ ਨਿਆਇਕ ਹਿਰਾਸਤ 'ਚ ਹੈ। ਇਸ ਮਾਮਲੇ ਦੇ ਦੂਜੇ ਦੋਸ਼ੀ ਸੁੱਖਾ ਸਿੰਘ ਨੂੰ ਗ੍ਰਿਫਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਵੀ ਨਿਆਇਕ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।


Related News