ਅਹਿਮ ਖ਼ਬਰ : ਇਸ ਤਾਰੀਖ਼ ਨੂੰ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ

03/02/2023 11:18:53 AM

ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਤਹਿਤ ਹੁਣ ਦੂਜੀ ਵਾਰ 30 ਪ੍ਰਿੰਸੀਪਲਾਂ ਦਾ ਦੂਜਾ ਗਰੁੱਪ ਸਿੰਗਾਪੁਰ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਕਿਹਾ ਹੈ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣਾ ਮੁੱਖ ਮੰਤਰੀ ਮਾਨ ਦਾ ਸੁਫ਼ਨਾ ਹੈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ 'ਚ ਪਹਿਲੇ ਨੰਬਰ 'ਤੇ ਪੁੱਜਿਆ ਇਹ ਜ਼ਿਲ੍ਹਾ

ਇਸ ਦੇ ਤਹਿਤ ਸੂਬੇ ਦੇ ਸਕੂਲਾਂ ਦੇ 30 ਪ੍ਰਿੰਸੀਪਲਾਂ ਦਾ ਦੂਜਾ ਗਰੁੱਪ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਜਾ ਰਿਹਾ ਹੈ। ਇਹ ਪ੍ਰਿੰਸੀਪਲ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ 'ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ' 'ਚ ਵਿਦੇਸ਼ੀ ਸਿਖ਼ਲਾਈ ਲੈਣਗੇ।

ਇਹ ਵੀ ਪੜ੍ਹੋ : ਫਗਵਾੜਾ 'ਚ ਮੁੜ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ 'ਚ ਭਾਰੀ ਰੋਸ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਭੇਜਿਆ ਗਿਆ ਸੀ, ਜਿਨ੍ਹਾਂ ਨੇ 6 ਤੋਂ 10 ਫਰਵਰੀ ਤੱਕ ਸਿੰਗਾਪੁਰ ਦੇ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ 'ਚ ਹਿੱਸਾ ਲਿਆ ਸੀ ਅਤੇ ਇਹ ਅਧਿਆਪਕ 11 ਫਰਵਰੀ ਨੂੰ ਵਾਪਸ ਪੰਜਾਬ ਪਰਤੇ ਸਨ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita