ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ (ਵੀਡੀਓ)

Saturday, Mar 15, 2025 - 12:09 PM (IST)

ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਇਕ ਬੈਚ ਅੱਜ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਇਨ੍ਹਾਂ ਅਧਿਆਪਕਾਂ ਨੂੰ ਫਿਨਲੈਂਡ ਲਈ ਰਵਾਨਾ ਕੀਤਾ ਅਤੇ ਬੱਸ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਕਤ ਅਧਿਆਪਕ ਇਕ ਨਵੇਂ ਕਦਮ ਵੱਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਦੁਨੀਆ ਬਦਲ ਰਹੀ ਹੈ ਤਾਂ ਪੜ੍ਹਾਈ ਦੇ ਆਧੁਨਿਕ ਤਰੀਕਿਆਂ ਨੂੰ ਵੀ ਅਪਨਾਉਣਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਹੋਲੀ ਵਾਲੇ ਦਿਨ ਪਏ ਵੈਣ, ਅੰਤਰਰਾਸ਼ਟਰੀ ਖਿਡਾਰਣ ਦੀ ਭਿਆਨਕ ਹਾਦਸੇ ਦੌਰਾਨ ਮੌਤ

ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਕਿ ਉੱਥੇ ਜਾ ਕੇ ਦੂਜੇ ਦੇਸ਼ਾਂ ਦੇ ਅਧਿਆਪਕਾਂ ਤੋਂ ਵੀ ਉਨ੍ਹਾਂ ਨੂੰ ਸਿੱਖਣ ਲਈ ਬਹੁਤ ਕੁੱਝ ਮਿਲੇਗਾ ਅਤੇ ਇੱਥੇ ਆ ਕੇ ਅਧਿਆਪਕ ਆਪਣੇ ਤਜ਼ੁਰਬਿਆਂ ਨੂੰ ਸਾਂਝਾ ਕਰਨ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦਾ ਇਹ ਸਿਖਲਾਈ ਪ੍ਰੋਗਰਾਮ 2 ਹਫ਼ਤਿਆਂ ਦਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ। ਇਸ ਤੋਂ ਪਹਿਲਾਂ ਪਿਛਲੇ ਸਾਲ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਫਿਨਲੈਂਡ ਭੇਜਿਆ ਗਿਆ ਸੀ। ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ 'ਤੇ ਹੋਏ ਗ੍ਰਨੇਡ ਹਮਲੇ ਬਾਰੇ ਬਿਆਨ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News