ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ

Friday, Jan 28, 2022 - 12:42 AM (IST)

ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ

ਸੰਗਰੂਰ (ਵਿਜੈ ਕੁਮਾਰ ਸਿੰਗਲਾ )-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਲੋਕ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਲੋਕ ਕਾਂਗਰਸ ਵੱਲੋਂ ਅੱਜ ਜਾਰੀ ਕੀਤੀ ਗਈ ਸੂਚੀ ’ਚ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ’ਚ ਵਿਧਾਨ ਸਭਾ ਹਲਕਾ ਜਨਰਲ ਅਮਰਗੜ੍ਹ ਤੋਂ ਪ੍ਰਸਿੱਧ ਸੂਫੀ ਗਾਇਕ ਸਰਦਾਰ ਅਲੀ ਮਤੋਈ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।

ਇਹ ਵੀ ਪੜ੍ਹੋ :  ਕਾਬੁਲ 'ਚ ਮੌਜੂਦ ਤਾਲਿਬਾਨ ਸਰਕਾਰ ਤੋਂ ਪਾਕਿਸਤਾਨ ਨੂੰ ਜ਼ਿਆਦਾ ਉਮੀਦ ਨਹੀਂ : ਮੋਈਦ ਯੁਸੁਫ਼

ਪੰਜਾਬ ਲੋਕ ਕਾਂਗਰਸ ਦੇ ਸੂਬਾਈ ਜਨਰਲ ਸੈਕਟਰੀ ਮਤੋਈ ਨੇ ਦੱਸਿਆ ਕਿ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਤੋਂ ਇਲਾਵਾ ਜੰਡਿਆਲਾ ਤੋਂ ਗਗਨਦੀਪ ਸਿੰਘ, ਬੱਸੀ ਪਠਾਣਾ ਤੋਂ ਡਾ. ਦੀਪਕ ਜੋਤੀ, ਗਿੱਦੜਬਾਹਾ ਤੋਂ ਓਮ ਪ੍ਰਕਾਸ਼ ਬੱਬਰ ਅਤੇ ਸ਼ੁਤਰਾਣਾ ਹਲਕੇ ਤੋਂ ਨਰਾਇਣ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਇਕ ਦਿਨ 'ਚ ਸਾਹਮਣੇ ਆਏ 4,189 ਨਵੇਂ ਮਾਮਲੇ ਤੇ 45 ਲੋਕਾਂ ਦੀ ਹੋਈ ਮੌਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News