12 ਘੰਟਿਆਂ ’ਚ ਪਟਿਆਲਾ ’ਚ ਦੂਜਾ ਕਤਲ,  18 ਸਾਲਾ ਮੁੰਡੇ ਨੂੰ ਸ਼ਰੇਆਮ ਉਤਾਰਿਆ ਮੌਤ ਦੇ ਘਾਟ

Wednesday, Apr 06, 2022 - 03:22 PM (IST)

12 ਘੰਟਿਆਂ ’ਚ ਪਟਿਆਲਾ ’ਚ ਦੂਜਾ ਕਤਲ,  18 ਸਾਲਾ ਮੁੰਡੇ ਨੂੰ ਸ਼ਰੇਆਮ ਉਤਾਰਿਆ ਮੌਤ ਦੇ ਘਾਟ

ਪਟਿਆਲਾ (ਬਰਜਿੰਦਰ) : ਸ੍ਰੀ ਕਾਲੀ ਮਾਤਾ ਮੰਦਰ ਦੇ ਕੋਲ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਚਾਕੂ ਮਾਰ ਕੇ ਮਾਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਪ੍ਰਿਤਪਾਲ ਸਿੰਘ ਉਮਰ 18 ਸਾਲ ਵਾਸੀ ਦਸਮੇਸ਼ ਨਗਰ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਕਤਲ ਜਾਇਦਾਦ ਨੂੰ ਲੈ ਕੇ ਵੀ ਹੋ ਸਕਦਾ ਹੈ, ਕਿਉਂਕਿ ਉਨ੍ਹਾਂ ਦਾ ਆਪਣੇ ਰਿਸ਼ਤੇਦਾਰਾਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ’ਚੋਂ ਕੇਸ ਜਿੱਤ ਵੀ ਚੁੱਕੇ ਸਨ। ਇਹ ਕਤਲ ਸਵੇਰੇ ਲਗਭਗ 5 ਵਜੇ ਹੋਇਆ। ਇਸ ਮਾਮਲੇ ’ਚ ਡੀ. ਐੱਸ. ਪੀ. ਸਿਟੀ ਵਨ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਤਲ ਦਾ ਕੇਸ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਕੋਲ ਚੱਲੀਆਂ ਸ਼ਰੇਆਮ ਗੋਲੀਆਂ, ਨੌਜਵਾਨ ਦੀ ਮੌਤ

ਇੱਥੇ ਦੱਸ ਦਈਏ ਕਿ ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ਵਿੱਚ ਗੋਲੀਬਾਰੀ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਘਟਨਾ ਦੀ ਮਿਲੀ ਸੀ.ਸੀ.ਟੀ.ਵੀ. ਫੁਟੇਜ ਤੋਂ ਸਾਹਮਣੇ ਆਇਆ ਕਿ ਦੋਵਾਂ ਗੁੱਟਾਂ ਵਿੱਚ ਬਹਿਸ ਹੋਣ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News