‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ 29 ਤੋਂ ਹੋ ਰਿਹਾ ਸ਼ੁਰੂ, CM ਮਾਨ ਕਰਨਗੇ ਉਦਘਾਟਨ

Wednesday, Aug 23, 2023 - 05:24 AM (IST)

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ 29 ਤੋਂ ਹੋ ਰਿਹਾ ਸ਼ੁਰੂ, CM ਮਾਨ ਕਰਨਗੇ ਉਦਘਾਟਨ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ-2023 ਵਿਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਗਈਆਂ ਹਨ ਅਤੇ ਉਮਰ ਵਰਗਾਂ ਦੀ ਗਿਣਤੀ ਵੀ ਛੇ ਤੋਂ ਵਧਾ ਕੇ ਅੱਠ ਕਰ ਦਿੱਤੀ ਹੈ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ, ਜਿਸ ਉੱਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਚਰਿੱਤਰ ’ਤੇ ਸ਼ੱਕ, ਮਾਂ ਨੂੰ ਮੋਬਾਈਲ ਤੋਂ ਮੈਸੇਜ ਕਰਦੀ ਦੇਖ ਨਾਬਾਲਗ ਪੁੱਤ ਨੇ ਕੁਹਾੜੀ ਮਾਰ ਕੀਤਾ ਕਤਲ

ਅੱਜ ਇਥੇ ਜਾਰੀ ਪ੍ਰੈੱਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ 35 ਖੇਡਾਂ ਵਿਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨੀ ਸਮਾਰੋਹ ਵਿਖੇ ਜਲਾਈ ਜਾਣ ਵਾਲੀ ਮਸ਼ਾਲ ਮਾਰਚ ਦੀ ਯਾਤਰਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਗਈ, ਜਿੱਥੇ ਪਹਿਲੇ ਸੀਜ਼ਨ ਦੀਆਂ ਖੇਡਾਂ ਦਾ ਸਮਾਪਤੀ ਸਮਾਰੋਹ ਹੋਇਆ ਸੀ। ਇਹ ਮਸ਼ਾਲ ਮਾਰਚ ਹਫ਼ਤੇ ਵਿਚ ਸੂਬੇ ਦੇ ਸਾਰੇ 23 ਜ਼ਿਲਾ ਹੈੱਡਕੁਆਰਟਰਾਂ ਦਾ ਟੂਰ ਕਰਕੇ 29 ਅਗਸਤ ਨੂੰ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ ਪੁੱਜੇਗੀ।

ਇਹ ਖ਼ਬਰ ਵੀ ਪੜ੍ਹੋ : ਵਿਦੇਸ਼ਾਂ ਤੋਂ 100 ਕਿਲੋ ਹੈਰੋਇਨ ਸਮੱਗਲਿੰਗ ਕਰ ਚੁੱਕੇ ਮਨੀ ਕਾਲੜਾ ਨੂੰ NCB ਨੇ ਕੀਤਾ ਗ੍ਰਿਫ਼ਤਾਰ

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਅੱਠ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਮਰ ਵਰਗ ਸ਼ਾਮਲ ਹਨ। ਐਥਲੈਟਿਕਸ, ਹਾਕੀ, ਫੁੱਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਿਕ, ਤੈਰਾਕੀ, ਨੈੱਟਬਾਲ, ਗੱਤਕਾ, ਸ਼ਤਰੰਜ, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਧਾਰਮਿਕ ਅਸਥਾਨ ’ਤੇ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 16 ਤੋਂ 26 ਸਤੰਬਰ ਤੱਕ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ। ਸੂਬਾ ਪੱਧਰ ਉੱਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉੱਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫ਼ਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

 


author

Manoj

Content Editor

Related News