ਪੰਜਾਬ ਭਰ 'ਚ ਅੱਜ ਲੱਗਣਗੇ ਇੰਤਕਾਲ ਮਾਮਲਿਆਂ ਲਈ ਦੂਜੇ ਵਿਸ਼ੇਸ਼ ਕੈਂਪ, CM ਮਾਨ ਨੇ ਦਿੱਤੀ ਜਾਣਕਾਰੀ

Monday, Jan 15, 2024 - 10:48 AM (IST)

ਪੰਜਾਬ ਭਰ 'ਚ ਅੱਜ ਲੱਗਣਗੇ ਇੰਤਕਾਲ ਮਾਮਲਿਆਂ ਲਈ ਦੂਜੇ ਵਿਸ਼ੇਸ਼ ਕੈਂਪ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਧੂਰੇ ਪਏ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਅੱਜ ਦੂਜਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਕਾਰ ਨੂੰ ਅੱਗ ਲੱਗਣ ਮਗਰੋਂ ਜ਼ਿੰਦਾ ਸੜਿਆ ਨੌਜਵਾਨ (ਤਸਵੀਰਾਂ)
ਉਨ੍ਹਾਂ ਨੇ ਲਿਖਿਆ ਕਿ ਅੱਜ 15 ਜਨਵਰੀ ਨੂੰ ਦੁਬਾਰਾ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਇੰਤਕਾਲ ਦੇ ਪੈਂਡਿੰਗ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ, 2 ਦਿਨ ਸਫ਼ਰ ਕਰਨ ਤੋਂ ਕਰੋ ਪਰਹੇਜ਼ (ਵੀਡੀਓ)

ਦੱਸ ਦੇਈਏ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ 'ਚ 31,000 ਤੋਂ ਵੱਧ ਜ਼ਮੀਨਾਂ ਦੇ ਇੰਤਕਾਲ ਹੋਏ ਸੀ । ਮਾਲੀਆ, ਪੁਨਰਵਾਸ ਤੇ ਆਪਦਾ ਪ੍ਰਬੰਧਨ ਵਿਭਾਗ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News