ਵੱਡੀ ਖ਼ਬਰ : ਹੁਸ਼ਿਆਰਪੁਰ ਸਕੱਤਰੇਤ ਵਿਚ ਚੱਲੀ ਗੋਲ਼ੀ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Tuesday, Feb 25, 2025 - 01:20 PM (IST)

ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਥਾਣਾ ਸਦਰ ਅਧੀਨ ਆਉਂਦੇ ਪਿੰਡ ਨਾਰੂ ਨੰਗਲ ਦੇ ਹੋਮਗਾਰਡ ਦੇ ਜਵਾਨ ਕਮਲਜੀਤ ਸਿੰਘ ਨੇ ਸਕੱਤਰੇਤ ਵਿਚ ਹੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਕਮਲਜੀਤ ਦੀ ਡਿਊਟੀ ਮਿਨੀ ਸਕੱਤਰੇਤ ਵਿਖੇ ਹੀ ਲੱਗੀ ਹੋਈ ਸੀ ਜਿਸ ਨੇ ਅੱਜ ਸਵੇਰੇ 7.15 ਵਜੇ ਦੇ ਕਰੀਬ ਆਪਣੀ ਸਰਕਾਰੀ ਗੰਨ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਪੰਜਾਬ ' ਚ VIP ਨੰਬਰਾਂ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਕੀਮਤ ਸੁਣ ਉੱਡਣਗੇ ਹੋਸ਼
ਇਸ ਸਬੰਧੀ ਕਮਲਜੀਤ ਦੇ ਨਾਲ ਡਿਊਟੀ ਦੇ ਰਹੇ ਮੁਲਾਜ਼ਮ ਨੇ ਦੱਸਿਆ ਕਿ ਉਹ ਬਾਥਰੂਮ ਗਿਆ ਸੀ ਅਤੇ ਜਦੋਂ ਉਸਨੇ ਵਾਪਸ ਆ ਕੇ ਦੇਖਿਆ ਤਾਂ ਕਮਲਜੀਤ ਖੂਨ ਨਾਲ ਲੱਥਪਥ ਹਾਲਤ ਵਿਚ ਮ੍ਰਿਤਕ ਉੱਥੇ ਪਿਆ ਸੀ। ਦੂਜੇ ਪਾਸੇ ਕਮਲਜੀਤ ਦੇ ਪੁੱਤਰ ਨੇ ਦੱਸਿਆ ਕਿ ਕਮਲਜੀਤ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਿਹਾ ਹੈ, ਇਸ ਕਾਰਨ ਉਨ੍ਹਾਂ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਤਰਨਤਾਰਨ ਦੇ ਕਸਬਾ ਝਬਾਲ 'ਚ ਦਹਿਸ਼ਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e