ਨਿੱਜੀ ਸਕੂਲਾਂ ਦੇ ਸਟਾਫ ਦੀ ਵੈਕਸੀਨੇਸ਼ਨ ’ਤੇ ਸਕੱਤਰ ਐਜੂਕੇਸ਼ਨ ਦੀ ਨਜ਼ਰ, ਜ਼ਿਲ੍ਹਾ ਅਧਿਕਾਰੀਆਂ ਤੋਂ ਮੰਗੀ ਡਿਟੇਲ

05/28/2021 2:16:22 AM

ਲੁਧਿਆਣਾ(ਵਿੱਕੀ)- ਕੋਵਿਡ-19 ਵਾਇਰਸ ਨੂੰ ਦੇਖਦੇ ਹੋਏ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਵੈਕਸੀਨੇਸ਼ਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਹੁਣ ਸਕੱਤਰ ਐਜੂਕੇਸ਼ਨ ਕ੍ਰਿਸ਼ਨ ਕੁਮਾਰ ਵੱਲੋਂ ਸਰਕਾਰੀ ਸਕੂਲਾਂ ਦੇ ਨਾਲ-ਨਾਲ ਸਾਰੇ ਨਿੱਜੀ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਕੋਵਿਡ 19 ਵੈਕਸੀਨੇਸ਼ਨ ਸਬੰਧੀ ਜਾਣਕਾਰੀ ਇਕੱਠੀ ਕਰਨ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਸੈਕੰਡਰੀ ਸਿੱਖਿਆ ਐਲੀਮੈਂਟਰੀ ਸਿੱਖਿਆ ਨੂੰ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ :  ਕੋਵਿਡ ਦੇ ਚੱਲਦੇ ਪੰਜਾਬ 'ਚ ਅੰਤਿਮ ਸੰਸਕਾਰ ਲਈ ਲੱਕੜਾਂ 'ਚ ਆਈ ਭਾਰੀ ਕਮੀ, ਕਟਾਈ ਦੇ ਹੁਕਮ ਜਾਰੀ

ਦੱਸ ਦੇਈਏ ਕਿ ਬੀਤੇ ਸਾਲ ਲਾਕਡਾਊਨ ਉਪਰੰਤ ਸਕੂਲ ਖੋਲ੍ਹਣ ’ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਨਾਲ-ਨਾਲ ਕਈ ਨਿੱਜੀ ਸਕੂਲਾਂ ਦੇ ਅਧਿਆਪਕ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸਕੂਲ ਖੁੱਲ੍ਹਣ ’ਤੇ ਵੀ ਕਈ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਤਿਆਰ ਨਹੀਂ ਸਨ ਕਿਉਂਕਿ ਜ਼ਿਆਦਾਤਰ ਸਕੂਲਾਂ ਦੇ ਸਟਾਫ ਦੀ ਵੈਕਸੀਨੇਸ਼ਨ ਨਹੀਂ ਹੋਈ ਸੀ। ਵਿਦਿਆਰਥੀਆਂ ਨੂੰ ਵਾਇਰਸ ਦੇ ਖਤਰੇ ਤੋਂ ਬਚਾਉਣ ਲਈ ਵਿਭਾਗ ਵੱਲੋਂ ਇਹ ਵਿਸ਼ੇਸ਼ ਯਤਨ ਕੀਤਾ ਗਿਆ ਹੈ। ਹੁਣ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਤਾਇਨਾਤ ਕਰਦੇ ਹੋਏ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਤੋਂ ਉਨ੍ਹਾਂ ਦੇ ਸਟਾਫ ਦੀ ਕੋਵਿਡ-19 ਵੈਕਸੀਨੇਸ਼ਨ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ।

Bharat Thapa

This news is Content Editor Bharat Thapa