ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ

Saturday, Dec 04, 2021 - 06:11 PM (IST)

ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ

.ਫਰੀਦਕੋਟ ( ਜਗਦੀਸ਼) : ਪਿੰਡ ਭੂੰਦੜ ਵਿਖੇ ਡੇਰਾ ਪ੍ਰੇਮੀ ਚਰਨਦਾਸ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ’ਚ ਘਿਰੇ ਸਥਾਨਕ ਡੇਰਾ ਪ੍ਰੇਮੀਆਂ ਦੇ ਘਰਾਂ ਦੇ ਬਾਹਰ ਪੂਰੀ ਰਾਤ ਪੁਲਸ ਤਾਇਨਾਤ ਰਹੀ। ਪੁਲਸ ਦੀ ਇਹ ਮੁਸ਼ਤੈਦੀ ਕੋਟਕਪੂਰਾ, ਫਰੀਦਕੋਟ ਅਤੇ ਬਠਿੰਡਾ ’ਚ ਜ਼ਿਆਦਾ ਦੇਖਣ ਨੂੰ ਮਿਲੀ, ਸਥਾਨਕ ਨਾਮ ਚਰਚਾ ਘਰ ਅਤੇ ਮੈਜਿਕ ਸੁਪਰ ਪੁਆਇੰਟ ਅੱਗੇ ਅੱਜ ਪੁਲਸ ਦਾ ਸਖ਼ਤ ਪਹਿਰਾ ਦੇਖਿਆ ਗਿਆ ਕਿਉਂਕਿ ਡੇਰਾ ਸਿਰਸਾ ਨੂੰ ਲੈ ਕੇ ਜ਼ਿਆਦਾਤਰ ਵਿਵਾਦ ਇਨ੍ਹਾਂ ਇਲਾਕਿਆਂ ’ਚ ਹੀ ਹੁੰਦੇ ਰਹੇ ਹਨ।

ਇਹ ਵੀ ਪੜ੍ਹੋ : ਜਨਮ ਦਿਨ ਦੀ ਪਾਰਟੀ ’ਚੋਂ ਪਰਤੇ ਹੌਂਡਾ ਕੰਪਨੀ ਦੇ ਮੈਨੇਜਰ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ’ਚ ਮਚਿਆ ਕੋਹਰਾਮ

ਜ਼ਿਕਰਯੋਗ ਹੈ ਕਿ ਪੁਲਸ ਨੇ 2015 ’ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਦੇ ਮਾਮਲੇ ਵਿਚ ਛੇ ਡੇਰਾ ਪ੍ਰੇਮੀਆਂ ਨਿਸ਼ਾਨ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ ਨੂੰ ਨਾਮਜ਼ਦ ਕੀਤਾ ਸੀ। ਇਹ ਸਾਰੇ ਹੁਣ ਜ਼ਮਾਨਤ ’ਤੇ ਬਾਹਰ ਹਨ। ਭਾਵੇਂ ਉਨ੍ਹਾਂ ਨੂੰ ਪਹਿਲਾਂ ਹੀ ਪੁਲਸ ਵਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਪਰ ਉਸ ਨੂੰ ਹੋਰ ਸਖ਼ਤ ਕੀਤਾ ਗਿਆ ਹੈ। ਪੁਲਸ ਨੇ ਪੰਜਾਬ ਦੇ ਸਾਰੇ ਨਾਮ ਚਰਚਾ ਘਰਾਂ ਦੇ ਬਾਹਰ ਪੁਲਸ ਦਾ ਪਹਿਰਾ ਹੋਰ ਸਖ਼ਤ ਕਰ ਦਿੱਤਾ ਹੈ। ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਦੇਰ ਰਾਤ ਸੀਨੀਅਰ ਪੁਲਸ ਅਧਿਕਾਰੀਆਂ ਵੱਲੋਂ ਨਿੱਜੀ ਤੌਰ ’ਤੇ ਜਾਇਜ਼ਾ ਵੀ ਲਿਆ ਗਿਆ।

ਇਹ ਵੀ ਪੜ੍ਹੋ : ਡੋਲੀ ਵਾਲੀ ਰੇਂਜ ਰੋਵਰ ਨਾਲ ਟੱਕਰ ਤੋਂ ਬਾਅਦ ਲਾੜੇ ਦੇ ਸਾਥੀ ਖੋਹ ਕੇ ਲੈ ਗਏ ਸਕਾਰਪੀਓ, ਥਾਣੇ ਪੁੱਜੀ ਪੂਰੀ ਬਾਰਾਤ

ਪੁਲਸ ਦੇ ਗਜਟਿਡ ਅਧਿਕਾਰੀਆਂ ਨੂੰ ਡੇਰਾ ਪ੍ਰੇਮੀਆਂ ਅਤੇ ਖਾਸ ਕਰਕੇ ਵਿਵਾਦਾਂ ’ਚ ਘਿਰੇ ਡੇਰਾ ਪ੍ਰੇਮੀਆਂ ਦੇ ਘਰਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਰਮਨਦੀਪ ਸਿੰਘ ਭੁੱਲਰ ਡੀਐੱਸਪੀ ਕੋਟਕਪੂਰਾ ਨੇ ਦੱਸਿਆ ਕਿ ਬੇਅਦਬੀ ਕਾਂਡ ’ਚ ਨਾਮਜ਼ਦ ਡੇਰਾ ਪ੍ਰੇਮੀਆਂ ਨੂੰ ਪਹਿਲਾਂ ਹੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਪਰ ਹੁਣ ਹਾਈ ਅਲਰਟ ਦੇ ਚੱਲਦਿਆਂ ਇਨ੍ਹਾਂ ਦੇ ਰਿਹਾਇਸ਼ੀ ਇਲਾਕੇ ਦੇ ਆਸ-ਪਾਸ ਵੀ ਸਖ਼ਤ ਨਿਗਰਾਨੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਪ੍ਰਦੀਪ ਕਲੇਰ, ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ, ਪੁਲਸ ਵਰਦੀ ’ਚ ਆਏ ਲੁਟੇਰਿਆਂ ਨੇ ਬੈਂਕ ’ਚ ਮਾਰਿਆ ਡਾਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News