ਪਟਿਆਲਾ ਦੇ ਇਤਿਹਾਸਕ ਕਾਲੀ ਦੇਵੀ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼, ਵੱਡੀ ਗਿਣਤੀ ’ਚ ਪੁਲਸ ਤਾਇਨਾਤ

12/12/2023 6:11:50 PM

ਪਟਿਆਲਾ (ਬਲਜਿੰਦਰ) : ਪਟਿਆਲਾ ਸਥਿਤ ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਦੀ ਇਹ ਘਟਨਾ ਪੰਡਿਤ ਤੇ ਸੇਵਾਦਾਰਾਂ ਤੇ ਪੁਲਸ ਦੀ ਚੌਕਸੀ ਨਾਲ ਵਾਪਰਨ ਤੋਂ ਬਚ ਗਈ। ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦਾ ਹੀ ਰਹਿਣ ਵਾਲਾ ਮਨਜੀਤ ਸਿੰਘ ਪੁੱਤਰ ਮੱਘਰ ਸਿੰਘ ਨਾਮ ਦੇ ਵਿਅਕਤੀ ਨੇ ਦੇਵੀ ਦੀ ਪਵਿੱਤਰ ਮੂਰਤੀ ਦੇ ਸਿੰਘਾਸਣ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਉਸਨੂੰ ਚੌਕਸ ਪੰਡਿਤ, ਸੇਵਾਦਾਰਾਂ ਤੇ ਪੁਲਸ ਵਲੋਂ ਮੌਕੇ ’ਤੇ ਹੀ ਦਬੋਚ ਲਿਆ ਗਿਆ। ਜਿਸ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ। 

ਇਹ ਵੀ ਪੜ੍ਹੋ : ਜਲੰਧਰ ਦੇ ਪੌਸ਼ ਇਲਾਕੇ ’ਚ ਔਰਤ ਨੂੰ ਲੁੱਟ ਕੇ ਭੱਜਾ ਸਿੱਖੀ ਸਰੂਪ ਧਾਰਨ ਕੀਤਾ ਲੁਟੇਰਾ ਕਾਬੂ, ਤਲਾਸ਼ੀ ਦੌਰਾਨ ਉੱਡੇ ਹੋਸ਼

ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਭਾਰੀ ਗਿਣਤੀ ਵਿਚ ਮੰਦਰ ਦੇ ਬਾਹਰ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ। ਦੂਜੇ ਪਾਸੇ ਐੱਸ. ਐੱਸ. ਪੀ. ਵਰੁਣ ਸ਼ਰਮਾ ਅਤੇ ਐੱਸ. ਡੀ. ਐੱਮ. ਇਸਮਤ ਵਿਜੇ ਸਿੰਘ ਮੌਕੇ ’ਤੇ ਪੁੱਜੇ ਅਤੇ ਸਥਿਤੀ ਕਾਬੂ ਹੇਠ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, 13 ਪਿਸਤੌਲਾਂ ਤੇ ਕਰੋੜਾਂ ਦੀ ਹੈਰੋਇਨ ਸਣੇ 5 ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News