ਬੇਅਦਬੀ ਮਾਮਲੇ ’ਚ ਵੱਡੀ ਖ਼ਬਰ : ਐੱਸ. ਆਈ. ਟੀ. ਵਲੋਂ ਰਾਮ ਰਹੀਮ ਦੋਸ਼ੀ ਵਜੋਂ ਨਾਮਜ਼ਦ

Friday, Mar 25, 2022 - 08:21 PM (IST)

ਬੇਅਦਬੀ ਮਾਮਲੇ ’ਚ ਵੱਡੀ ਖ਼ਬਰ : ਐੱਸ. ਆਈ. ਟੀ. ਵਲੋਂ ਰਾਮ ਰਹੀਮ ਦੋਸ਼ੀ ਵਜੋਂ ਨਾਮਜ਼ਦ

ਫ਼ਰੀਦਕੋਟ (ਜਗਤਾਰ) : ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬੇਅਦਬੀ ਮਾਮਲੇ ਵਿਚ ਜਾਂਚ ਕਰਣ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਸਬੰਧੀ ਦਰਜ ਐੱਫ. ਆਈ. ਆਰ. ਨੰਬਰ 128 ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਮੁਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ। ਡੇਰਾ ਮੁਖੀ ਨੂੰ ਐੱਸ. ਆਈ. ਟੀ. ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਸਬੰਧੀ ਦਰਜ ਐੱਫ. ਆਈ. ਆਰ.  ਨੰਬਰ 63 ਵਿਚ ਪਹਿਲਾਂ ਹੀ ਨਾਮਜ਼ਦ ਕਰ ਚੁੱਕੀ ਹੈ। ਉਧਰ ਫਰੀਦਕੋਟ ਅਦਾਲਤ ਵਲੋਂ ਡੇਰਾ ਮੁਖੀ ਨੂੰ 4 ਮਈ 2022 ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ’ਤੇ ਭੜਕੇ ਸੁਨੀਲ ਜਾਖੜ, ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News