ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ''ਚ ਫੇਰਬਦਲ
Saturday, Nov 06, 2021 - 09:10 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਪੁਲਸ ਦੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੇ 2015 ਵਿਚ ਹੋਏ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਆਈ. ਜੀ. ਐੱਸ. ਐੱਸ. ਪਰਮਾਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਦਾ ਪੁਨਰਗਠਨ ਕੀਤਾ ਹੈ। ਬਟਾਲੇ ਦੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੂੰ ਇਸ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਟੀਮ ਦੀ ਆਈ. ਜੀ. ਸੁਰਿੰਦਰਪਾਲ ਸਿੰਘ ਪਰਮਾਰ ਹੀ ਅਗਵਾਈ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਦੀਵਾਲੀ ਦਾ ਤੋਹਫ਼ਾ, CM ਚੰਨੀ ਨੇ ਕੀਤਾ ਇਹ ਐਲਾਨ
ਪਰਮਾਰ ਅਤੇ ਭੁੱਲਰ ਤੋਂ ਇਲਾਵਾ ਲਖਬੀਰ ਸਿੰਘ ਅਤੇ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟੀਮ ਤੋਂ 2 ਅਧਿਕਾਰੀਆਂ ਨੂੰ ਹਟਾਇਆ ਗਿਆ ਹੈ, ਜਿਨ੍ਹਾਂ ਵਿਚ ਏ. ਆਈ. ਜੀ. ਕਾਊਂਟਰ ਇੰਟੈਲੀਜੈਂਸ ਰਜਿੰਦਰ ਸਿੰਘ ਸੋਹਲ ਅਤੇ ਦੂਜੇ ਪੀ. ਏ. ਪੀ. ਬਟਾਲੀਅਨ ਦੇ ਕਮਾਂਡੈਂਟ ਉਪਿੰਦਰ ਜੀਤ ਸਿੰਘ ਘੁੰਮਣ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਕਿ ਆਈ. ਜੀ. ਪਰਮਾਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਬਾਜਾਖਾਨਾ ਥਾਣੇ ਵਿਚ ਦਰਜ 3 ਐੱਫ. ਆਈ. ਆਰਜ਼ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੇ ਦੀਵਾਲੀ ਤੋਹਫ਼ੇ ਦਾ ਨੋਟੀਫਿਕੇਸ਼ਨ ਜਾਰੀ
ਪਹਿਲਾ ਕੇਸ ਪਹਿਲੀ ਜੂਨ, 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਗੁੰਬਦ ਜਵਾਹਰ ਸਿੰਘ ਵਾਲਾ, ਨਜ਼ਦੀਕ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਦੇ ਗੁਰਦੁਆਰੇ ਤੋਂ ਚੋਰੀ ਹੋਣ ਨਾਲ ਸਬੰਧਿਤ ਹੈ।
ਇਹ ਵੀ ਪੜ੍ਹੋ : PSEB ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਪ੍ਰਸ਼ਨ-ਪੱਤਰਾਂ ਨੂੰ ਲੈ ਕੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ
ਦੂਜਾ ਕੇਸ ਬਰਗਾੜੀ ਵਿਚ 25 ਸਤੰਬਰ, 2015 ਨੂੰ ਇਸ ਸਬੰਧਿਤ ਇਤਰਾਜ਼ਯੋਗ ਅਤੇ ਧਮਕੀ ਭਰਪੂਰ ਪੋਸਟਰ ਲਾਏ ਜਾਣ ਨਾਲ ਸਬੰਧਿਤ ਹੈ, ਜਦੋਂ ਕਿ ਤੀਜਾ ਕੇਸ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਿਤ ਹੈ, ਜੋ 12 ਅਕਤੂਬਰ, 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਗੁਰੂ ਗ੍ਰੰਥ ਸਾਹਿਬ ਦੇ ਪਾੜੇ ਹੋਏ ਅੰਗ ਖਿਲਾਰ ਕੇ ਬੇਅਦਬੀ ਕੀਤੇ ਜਾਣ ਨਾਲ ਸਬੰਧਿਤ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ