ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਵਾਪਰੀ ਬੇਅਦਬੀ ਦੀ ਘਟਨਾ, ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ

Monday, Jan 17, 2022 - 01:38 PM (IST)

ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਵਾਪਰੀ ਬੇਅਦਬੀ ਦੀ ਘਟਨਾ, ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ

ਲੁਧਿਆਣਾ (ਰਾਜ) : ਪੰਜਾਬ 'ਚ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਸਮੇਂ ਪੂਰੇ ਸੂਬੇ ਅੰਦਰ ਚੋਣ ਜ਼ਾਬਤਾ ਲੱਗਾ ਹੋਇਆ ਹੈ। ਚੋਣ ਜ਼ਾਬਤੇ ਦੌਰਾਨ ਲੁਧਿਆਣਾ 'ਚ ਥਾਣਾ ਡਾਬਾ ਅਧੀਨ ਪੈਂਦੇ ਬਸੰਤ ਨਗਰ ਇਲਾਕੇ 'ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਰੇਰੂ ਸਾਹਿਬ ਗੁਰਦੁਆਰਾ ਦੇ ਕੋਲ ਗੁਟਕਾ ਸਾਹਿਬ ਦੇ ਖਿੱਲਰੇ ਹੋਏ ਅੰਗ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਹੋਏ ਦੇਖੇ ਗਏ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ਕੌਂਸਲਰ ਦੀ ਕਾਰ ਹੇਠਾਂ ਆ ਕੇ 2 ਨੌਜਵਾਨਾਂ ਦੀ ਮੌਤ, ਦੇਖੋ ਭਿਆਨਕ ਮੰਜ਼ਰ ਦੀਆਂ ਤਸਵੀਰਾਂ

ਉਨ੍ਹਾਂ ਤੁਰੰਤ ਗੁਟਕਾ ਸਾਹਿਬ ਦੇ ਖਿੱਲਰੇ ਅੰਗਾਂ ਨੂੰ ਇਕੱਤਰ ਕੀਤਾ ਅਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਏ. ਡੀ. ਜੀ. ਪੀ. ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀ ਟੀਮ ਸਮੇਤ ਪੁੱਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਇਸ ਘਟਨਾ ਸਬੰਧੀ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਦੱਸਣਯੋਗ ਹੈ ਕਿ ਚੋਣ ਜ਼ਾਬਤਾ ਲੱਗਣ ਦੌਰਾਨ ਇਸ ਤਰ੍ਹਾਂ ਬੇਅਦਬੀ ਦੀ ਘਟਨਾ ਦਾ ਸਾਹਮਣੇ ਆਉਣ ਇਕ ਵੱਡਾ ਸਵਾਲ ਖੜ੍ਹਾ ਕਰਦਾ ਹੈ।  
ਇਹ ਵੀ ਪੜ੍ਹੋ : ਇਸ ਵਾਰ ਪੰਜਾਬ ਚੋਣਾਂ 'ਚ ਸਰਗਰਮ ਨਹੀਂ ਦਿਖ ਰਹੇ NRI, ਸਾਰੀਆਂ ਸਿਆਸੀ ਪਾਰਟੀਆਂ ਤੋਂ ਵੱਟਿਆ ਟਾਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News