ਵੱਡੀ ਖ਼ਬਰ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ

Saturday, Mar 18, 2023 - 06:33 PM (IST)

ਵੱਡੀ ਖ਼ਬਰ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਇੰਨਰਨੈੱਟ ਅਤੇ ਐੱਸ.ਐੱਮ. ਐੱਸ. ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਰਅਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਵੱਲੋਂ 19 ਮਾਰਚ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਖਾਲਸਾ ਵਹੀਰ ਮੁੜ ਤੋ ਸ਼ੁਰੂ ਕੀਤੀ ਜਾ ਰਹੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ’ਚ ਇੰਨੇ ਸਮੇਂ ਲਈ ਬੰਦ ਹੋਇਆ ਇੰਟਰਨੈੱਟ

ਇਸ ਤੋਂ ਇਲਾਵਾ ਪੁਲਸ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਵੱਖ-ਵੱਖ ਨਾਕਿਆ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਇੰਟਰਨੈੱਟ ਸੇਵਾਵਾਂ ਵੀ ਬੰਦ ਹੋ ਗਈਆ ਹਨ। ਉਧਰ ਪੁਲਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਨਿਆਦੀ ਕਰਵਾਈ ਜਾ ਰਹੀ ਹੈ ਕਿ ਸ਼ਹਿਰ ਵਿਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਅੰਮ੍ਰਿਤਪਾਲ ਸਿੰਘ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਨੇੜੇ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News