ਨਾਭਾ ਜੇਲ ''ਚ ਵਾਰਦਾਤ ਤੋਂ ਬਾਅਦ ਪਟਿਆਲਾ ''ਚ ਧਾਰਾ 144 ਲਾਗੂ

06/27/2019 6:32:39 PM

ਪਟਿਆਲਾ (ਰਾਜੇਸ਼)— ਪਟਿਆਲਾ ਦੇ ਜ਼ਿਲਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ 'ਚ ਕਿਹਾ ਗਿਆ ਹੈ ਕਿ ਰਾਜ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।

ਜ਼ਿਲਾ ਮੈਜਿਸਟਰੇਟ ਵੱਲੋਂ 13 ਅਗਸਤ 2019 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ, ਮਾਤਮੀ ਸਮਾਰੋਹਾਂ ਅਤੇ ਸਕੂਲਾਂ ਕਾਲਜਾਂ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ 'ਤੇ ਲਾਗੂ ਨਹੀਂ ਹੋਣਗੇ।

Baljit Singh

This news is Content Editor Baljit Singh