ਪ੍ਰੀਖਿਆ ਕੇਂਦਰਾਂ ਨੇੜੇ ਦਫ਼ਾ 144 ਲਾਗੂ

Wednesday, Mar 07, 2018 - 11:04 PM (IST)

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਜ਼ਿਲਾ ਮੈਜਿਸਟ੍ਰੇਟ ਅਮਿਤ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਦਫ਼ਾ 144 ਤਹਿਤ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖ਼ਲੇ 'ਤੇ ਪਾਬੰਦੀ ਲਾ ਦਿੱਤੀ ਹੈ।
ਜ਼ਿਲਾ ਮੈਜਿਸਟ੍ਰੇਟ ਅਨੁਸਾਰ 10ਵੀਂ ਅਤੇ 12ਵੀਂ ਦੇ 31 ਮਾਰਚ ਤੱਕ ਚੱਲਣ ਵਾਲੇ ਸਾਲਾਨਾ ਇਮਤਿਹਾਨਾਂ ਨੂੰ ਨਕਲ ਰਹਿਤ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ। ਇਹ ਮਨਾਹੀ ਦੇ ਹੁਕਮ 7 ਤੋਂ 31 ਮਾਰਚ ਤੱਕ ਲਾਗੂ ਰਹਿਣਗੇ।


Related News