ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਪਾਬੰਦੀਆਂ! 8 ਨਵੰਬਰ ਤੱਕ ਰਹਿਣਗੀਆਂ ਜਾਰੀ
Tuesday, Oct 17, 2023 - 01:12 PM (IST)
ਫਿਰੋਜ਼ਪੁਰ (ਖੁੱਲਰ) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ. ਏ. ਐੱਸ. ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1972) ਦੀ ਧਾਰਾ-144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੇਂਦਰੀ ਵਿੱਦਿਆਲਿਆ ਨੰਬਰ 2 ਫਿਰੋਜ਼ਪੁਰ ਛਾਉਣੀ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 8 ਨਵੰਬਰ, 2023 ਤੱਕ ਦਫ਼ਾ-144 ਸੀ. ਆਰ. ਪੀ. ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰੋਫੈਸਰ ਸਰੋਜ ਸ਼ਰਮਾ, ਚੇਅਰਪਰਸਨ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ, ਭਾਰਤ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਅਧੀਨ ਇੱਕ ਖ਼ੁਦ ਮੁਖ਼ਤਿਆਰ ਸੰਸਥਾ ਹੈ, ਜੋ ਓਪਨ ਅਤੇ ਡਿਸਟੈਂਸ ਮੋਡ ਰਾਹੀਂ ਸਿੱਖਿਆ ਪ੍ਰਦਾਨ ਕਰਦੀ ਹੈ ਅਤੇ ਸੀਨੀਅਰ ਸੈਕੰਡਰੀ ਅਤੇ ਵੋਕੇਸ਼ਨਲ ਕੋਰਸ ਚਲਾਉਂਦੀ ਹੈ।
ਉਨ੍ਹਾਂ ਵਲੋਂ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਦੀ ਐੱਨ. ਆਈ. ਓ. ਐੱਸ. ਪਬਲਿਕ ਥਿਊਰੀ ਦੀ ਪ੍ਰੀਖਿਆ ਕੇਂਦਰੀ ਵਿੱਦਿਆਲਿਆ ਨੰਬਰ 2, ਫਿਰੋਜ਼ਪੁਰ ਛਾਉਣੀ ਵਿਖੇ 8 ਨਵੰਬਰ, 2023 ਤੱਕ ਚੱਲੇਗੀ। ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2.30 ਵਜੇ ਤੋਂ ਸ਼ਾਮ 5.30 ਵਜੇ ਤੱਕ ਹੈ। ਇਸ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ 'ਤੇ ਡਿਊਟੀ ਦੇ ਰਹੇ ਮੁਲਾਜ਼ਾਮਾਂ 'ਤੇ ਲਾਗੂ ਨਹੀਂ ਹੋਣਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8