ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਧਾਰਾ 144 ਲਗਾਈ ਗਈ, ਜਾਰੀ ਹੋਏ ਸਖ਼ਤ ਹੁਕਮ

Sunday, Apr 09, 2023 - 07:23 PM (IST)

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਧਾਰਾ 144 ਲਗਾਈ ਗਈ, ਜਾਰੀ ਹੋਏ ਸਖ਼ਤ ਹੁਕਮ

ਲੁਧਿਆਣਾ (ਨਰਿੰਦਰ ਮਹਿੰਦਰੂ) : ਮਹਾਨਗਰ ਲੁਧਿਆਣਾ ਵਿਚ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਕਮਿਸ਼ਨਰ ਪੁਲਸ ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ. ਪੀ. ਐੱਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਸ ਦੇ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ। ਅਜਿਹੇ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਵਿਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੌਕੇ ਦਾ ਫਾਇਦਾ ਚੁੱਕ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਲੋਕ ਹਿੱਤ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਰੋਸ ਮੁਜ਼ਾਹਰੇ, ਧਰਨੇ, ਜਲੂਸ ਆਦਿ ’ਤੇ ਪੂਰਨ ਤੌਰ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਵੀ. ਆਈ. ਪੀ. ਸੈਕਟਰ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, ਗਾਹਕ ਬਣ ਕੇ ਗਈ ਪੁਲਸ ਦੇ ਉੱਡੇ ਹੋਸ਼

ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਰੋਸ ਮੁਜ਼ਾਹਰੇ/ਰੈਲੀਆਂ/ਧਰਨੇ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ, ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕੱਰਰ ਕੀਤੀ ਗਈ ਹੈ ਪਰ ਇਸ ਜਗ੍ਹਾ ’ਤੇ ਵੀ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈਕੇ ਚੱਲਣ 'ਤੇ ਪੂਰਨ ਤੌਰ 'ਤੇ ਮਨਾਹੀ ਕੀਤੀ ਗਈ ਹੈ। ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਵਿਚ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ ਅਤੇ ਉਪਰੋਕਤ ਮੁਕੱਰਰ ਕੀਤੀ ਗਈ ਜਗ੍ਹਾ ਤੋਂ ਇਲਾਵਾ ਬਿਨਾਂ ਮਨਜ਼ੂਰੀ ਰੋਸ ਮੁਜ਼ਾਹਰੇ/ਧਰਨੇ/ਜਲੂਸ/ਰੈਲੀਆਂ ਆਦਿ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ। 

ਇਹ ਵੀ ਪੜ੍ਹੋ : ਹਾਈ ਅਲਰਟ ’ਤੇ ਪੰਜਾਬ ਪੁਲਸ, ਡੀ. ਜੀ. ਪੀ. ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ

ਇਸ ਤੋਂ ਇਲਾਵਾ ਕਮਿਸ਼ਨਰੇਟ ਪੁਲਸ ਨੇ ਲੁਧਿਆਣਾ ਵਿਚ ਵਿਆਹ ਸ਼ਾਦੀਆਂ ਅਤੇ ਖੁਸ਼ੀ ਦੇ ਸਮਾਗਮਾਂ ਦੌਰਾਨ ਸ਼ਰੇਆਮ ਸੜਕ ’ਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ ਕਾਨੂੰਨੀ ਕਾਰਵਾਈ, ਜਿਸ ਨਾਲ ਸੜਕ 'ਤੇ ਆਵਾਜਾਈ ਵਿਚ ਵਿਘਨ ਪੈਂਦਾ ਹੋਵੇ ਅਤੇ ਆਮ ਜਨਤਾ ਨੂੰ ਮੁਸ਼ਕਿਲ ਪੇਸ਼ ਆਉਂਦੀ ਹੋਵੇ ’ਤੇ ਪਾਬੰਦੀ ਲਗਾਈ ਜਾਂਦੀ ਹੈ। ਸੰਯੁਕਤ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਲੁਧਿਆਣਾ ਸ਼ਹਿਰ ਵਿਚ ਵੱਡੀ ਮਾਤਰਾ ਵਿਚ ਲੋਕ ਬਾਹਰਲੇ ਸੂਬਿਆਂ, ਜ਼ਿਲ੍ਹਿਆਂ ਆਦਿ ਤੋਂ ਆ ਕੇ ਲੁਧਿਆਣਾ ਸ਼ਹਿ ਵਿਚ ਵੱਖ-ਵੱਖ ਉਦਯੋਗਿਕ ਇਕਾਈਆਂ, ਵਿੱਤੀ ਅਦਾਰਿਆਂ ਆਦਿ ਕੰਮ ਕਰਦੇ ਹਨ ਜਾਂ ਸਕੂਲਾਂ-ਕਾਲਜਾਂ ਆਦਿ ਵਿਚ ਪੜ੍ਹਦੇ ਹਨ ਅਤੇ ਕੁਝ ਲੋਕ ਘਰੇਲੂ ਕੰਮ ਕਾਜ ਵਿਚ ਵੀ ਹੱਥ ਵਟਾਉਂਦੇ ਹਨ। ਅਜਿਹੇ ਲੋਕਾਂ ਦੀ ਆੜ ਵਿਚ ਕੁਝ ਅਪਰਾਧਿਕ ਵਿਅਕਤੀ ਮੌਕੇ ਦਾ ਫਾਇਦਾ ਚੁੱਕ ਕੇ ਲੁੱਟ ਮਾਰ ਕਰ ਲੈਂਦੇ ਹਨ ਅਤੇ ਕਈ ਵਾਰ ਮਾਲਕਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੌਣੇ ਪੈਂਦੇ ਹਨ ਜਿਸ ਨਾਲ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਏ. ਡੀ. ਜੀ. ਪੀ. ਜੇਲ੍ਹ ਦੀ ਬਦਲੀ

ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿਚ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਨੂੰ ਮੁੱਖ ਰੱਖਦੇ ਹੋਏ ਪੇਇੰਗ ਗੈਸਟ, ਵਕੇਸ਼ਨ ਰੈਂਟਲ ਕੰਪਨੀਆਂ, ਮਕਾਨ ਆਦਿ ਕਿਰਾਏ 'ਤੇ ਲੈ ਕੇ ਰਹਿਣ ਵਾਲੇ ਕਿਰਾਏਦਾਰਾਂ ਆਦਿ ਹਰ ਵਿਅਕਤੀ ਬਾਰੇ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਸ ਚੌਂਕੀ, ਸਾਂਝ ਕੇਂਦਰ ਵਿਚ ਤੁਰੰਤ ਉਨ੍ਹਾਂ ਦਾ ਨਾਮ ਦਰਜ ਕਰਾਉਣਾ ਲਾਜ਼ਮੀ ਹੈ। ਕੁਤਾਹੀ ਦੀ ਸੂਰਤ ਵਿਚ ਜ਼ਾਬਤੇ ਅਨੁਸਾਰ ਕਸੂਰਵਾਰ ਖ਼ਿਲਾਫ ਕਾਰਵਾਈ ਅਮਲੀ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪਤਨੀ ਤੇ ਪੁੱਤ ਨੂੰ ਕਤਲ ਕਰਨ ਤੋਂ ਬਾਅਦ ਏ. ਐੱਸ. ਆਈ. ਨੇ ਕੈਨੇਡਾ ’ਚ ਪੁੱਤ ਨੂੰ ਕੀਤਾ ਫੋਨ, ‘ਮੈਂ ਸਭ ਨੂੰ ਮਾਰ ’ਤਾ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News