ਅਜੇ ਅਟਵਾਲ ਕਤਲ ਮਾਮਲੇ ’ਚ ਐੱਸ.ਸੀ./ਐੱਸ.ਟੀ. ਐਕਟ ਦੀਆਂ ਧਾਰਾਵਾਂ ਜੋੜੀਆਂ ਜਾਣ: ਵਿਜੇ ਸਾਂਪਲਾ

Monday, Oct 26, 2026 - 09:24 AM (IST)

ਅਜੇ ਅਟਵਾਲ ਕਤਲ ਮਾਮਲੇ ’ਚ ਐੱਸ.ਸੀ./ਐੱਸ.ਟੀ. ਐਕਟ ਦੀਆਂ ਧਾਰਾਵਾਂ ਜੋੜੀਆਂ ਜਾਣ: ਵਿਜੇ ਸਾਂਪਲਾ

ਚੰਡੀਗੜ੍ਹ (ਅੰਕੁਰ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅਬੋਹਰ ਦੇ ਅਜੇ ਅਟਵਾਲ ਕਤਲ ਮਾਮਲੇ ’ਚ ਐੱਫ.ਆਈ.ਆਰ. ਅੰਦਰ ਐੱਸ.ਸੀ/ਐੱਸ.ਟੀ ਐਕਟ ਦੀਆਂ ਧਾਰਾਵਾਂ ਜੋੜਨ ਤੇ ਸ਼ਿਵ ਲਾਲ ਡੋਡਾ ਦਾ ਨਾਂ ਦਰਜ ਕਰਨ ਦੀ ਮੰਗ ਕੀਤੀ ਹੈ। ਉਹ ਅਬੋਹਰ ’ਚ ਇਕ ਹਫ਼ਤੇ ਤੋਂ ਧਰਨਾ ਦੇ ਰਹੇ ਅਜੇ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਮੌਕੇ ਵਿਧਾਇਕ ਸੰਦੀਪ ਜਾਖੜ, ਸਾਬਕਾ ਵਿਧਾਇਕ ਸ਼ੀਤਲ ਅਨੁਰਾਗ ਤੇ ਭਾਜਪਾ ਦੇ ਜ਼ਿਲਾ ਪ੍ਰਧਾਨ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

ਸਾਂਪਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਮਾਮਲੇ ’ਚ ਬਣਦੀ ਕਾਰਵਾਈ ਕੀਤੀ ਜਾਵੇ। ਸਾਂਪਲਾ ਨੇ ਦਾਅਵਾ ਕੀਤਾ ਕਿ ਅਜੇ ਅਟਵਾਲ 2015 ਦੇ ਭੀਮ ਟਾਂਕ ਕਤਲ ਕੇਸ ਦਾ ਗਵਾਹ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ’ਚ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਇਹ ਅੰਦੋਲਨ ਪੂਰੇ ਪੰਜਾਬ ’ਚ ਫੈਲ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਜੇ ਅਟਵਾਲ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਦਲਿਤ ਭਾਈਚਾਰੇ ਦੇ ਸਬਰ ਦਾ ਇਮਤਿਹਾਨ ਨਾ ਲਿਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News