ਸ਼ਹਿਰ ''ਚ ਹੁੱਲੜਬਾਜ਼ਾਂ ''ਤੇ ਚੱਲੇਗਾ ਪੁਲਸ ਦਾ ਡੰਡਾ : ਭੁੱਲਰ

Friday, Dec 28, 2018 - 11:47 AM (IST)

ਸ਼ਹਿਰ ''ਚ ਹੁੱਲੜਬਾਜ਼ਾਂ ''ਤੇ ਚੱਲੇਗਾ ਪੁਲਸ ਦਾ ਡੰਡਾ : ਭੁੱਲਰ

ਜਲੰਧਰ (ਸੁਧੀਰ)—ਨਵੇਂ ਸਾਲ ਮੌਕੇ ਸ਼ਹਿਰ 'ਚ ਅਮਨ-ਸ਼ਾਂਤੀ ਬਣਾਈ ਰੱਖਣ ਤੇ ਸ਼ੱਕੀ ਲੋਕਾਂ ਤੇ ਲੁਟੇਰਿਆਂ 'ਤੇ ਨੁਕੇਲ ਕੱਸਣ ਲਈ ਸ਼ਹਿਰ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅੱਜ ਦੇਰ ਸ਼ਾਮ ਖੁਦ ਫੀਲਡ ਵਿਚ ਨਿਕਲੇ।
ਉਨ੍ਹਾਂ ਨਾਲ ਏ. ਸੀ. ਪੀ. ਸਤਿੰਦਰ ਚੱਢਾ ਵੀ ਸਨ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਭ ਤੋਂ ਪਹਿਲਾਂ ਸ਼ਹਿਰ ਦੇ ਮੁੱਖ ਭੀੜ ਭਾੜ ਵਾਲੇ ਇਲਾਕੇ ਜੋਤੀ ਚੌਕ ਦਾ ਦੌਰਾ ਕੀਤਾ ਤੇ ਉਥੇ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਇਲਾਕੇ 'ਚ ਚੌਕਸੀ ਵਰਤਣ ਦੇ ਹੁਕਮ ਜਾਰੀ ਕੀਤੇ। ਇਸ ਤੋਂ ਬਾਅਦ ਪੁਲਸ ਕਮਿਸ਼ਨਰ ਗੁਰੂ ਨਾਨਕ ਮਿਸ਼ਨ ਚੌਕ ਅਤੇ ਹੋਰ ਕਈ ਥਾਵਾਂ 'ਤੇ ਪਹੁੰਚੇ ਤੇ ਉਨ੍ਹਾਂ ਸ਼ਹਿਰ ਦਾ ਨਿਰੀਖਣ ਕਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼੍ਰੀ ਭੁੱਲਰ ਨੇ ਦੱਸਿਆ ਕਿ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਨੂੰ ਵੇਖਦੇ ਹੋਏ ਪੁਲਸ ਨੇ ਸ਼ਹਿਰ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਹਨ। ਉਨ੍ਹਾਂ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਨਵੇਂ ਸਾਲ ਮੌਕੇ ਕਮਿਸ਼ਨਰੇਟ ਪੁਲਸ ਸ਼ਹਿਰ ਵਿਚ ਕਈ ਥਾਵਾਂ 'ਤੇ ਨਾਕਾਬੰਦੀ ਕਰ ਰਹੀ ਹੈ ਤਾਂ ਜੋ ਲੋਕ ਨਵੇਂ ਸਾਲ ਦਾ ਸਵਾਗਤ ਪੂਰੇ ਉਤਸ਼ਾਹ ਨਾਲ ਕਰ ਸਕਣ। ਇਸਦੇ ਨਾਲ ਹੀ ਸ਼੍ਰੀ ਭੁੱਲਰ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਹੁੱਲੜਬਾਜ਼ਾਂ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ 'ਤੇ ਕਮਿਸ਼ਨਰੇਟ ਪੁਲਸ ਨਕੇਲ ਕੱਸੇਗੀ।


author

Shyna

Content Editor

Related News