ਸਿੱਧੂ ਮੂਸੇਵਾਲਾ ਦੇ ਪਰਿਵਾਰ ’ਤੇ ਹਮਲੇ ਦਾ ਖ਼ਦਸ਼ਾ, LMG ਵਾਹਨ ਕੀਤੇ ਗਏ ਤਾਇਨਾਤ

Friday, Dec 23, 2022 - 02:52 PM (IST)

ਸਿੱਧੂ ਮੂਸੇਵਾਲਾ ਦੇ ਪਰਿਵਾਰ ’ਤੇ ਹਮਲੇ ਦਾ ਖ਼ਦਸ਼ਾ, LMG ਵਾਹਨ ਕੀਤੇ ਗਏ ਤਾਇਨਾਤ

ਮਾਨਸਾ (ਮਿੱਤਲ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਅਤੇ ਹਵੇਲੀ ਦੀ ਮਾਨਸਾ ਪੁਲਸ ਵੱਲੋਂ ਅਚਾਨਕ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਹ ਕਿਹਾ ਜਾ ਰਿਹਾ ਹੈ ਕਿ ਮਾਨਸਾ ਪੁਲਸ ਨੂੰ ਸੂਚਨਾ ਮਿਲੀ ਹੈ ਕਿ ਮੂਸੇਵਾਲਾ ਦੇ ਮਾਪਿਆਂ 'ਤੇ ਹਮਲਾ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਪਿੰਡ ਦੇ ਚੱਪੇ-ਚੱਪੇ 'ਤੇ ਪੁਲਸ ਤਾਇਨਾਤ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੀ ਹਵੇਲੀ, ਜਿੱਥੇ ਉਸ ਦੇ ਮਾਤਾ-ਪਿਤਾ ਰਹਿੰਦੇ ਹਨ , ਦੀ ਸੁਰੱਖਿਆ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਹੈ। ਮੂਸੇਵਾਲਾ ਦੀ ਹਵੇਲੀ ਦੇ ਬਾਹਰ ਐੱਲ. ਐੱਮ. ਜੀ. ਵਾਹਨ ਤਾਇਨਾਤ ਕੀਤਾ ਗਏ ਹਨ। ਪਿੰਡ 'ਚ ਅਚਾਨਕ ਵਧਾਈ ਗਈ ਇਸ ਚੌਕਸੀ ਕਾਰਨ ਪਿੰਡ ਦੇ ਲੋਕ ਵੀ ਹੈਰਾਨ ਹਨ ਕਿਉਂਕਿ ਪੂਰਾ ਪਿੰਡ ਸੀਲ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਪਿੰਡ ਮੂਸਾ 'ਚ ਆਉਣ-ਜਾਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਚੈਕਿੰਗ ਤੋਂ ਪਿੰਡ ਅੰਦਰ ਦਾਖ਼ਲ ਹੋਣ ਇਜਾਜ਼ਤ ਨਹੀਂ ਦਿੱਤੀ ਜਾ ਰਿਹਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮੂਸੇਵਾਲਾ ਕਤਲ ਕਾਂਡ 'ਚ ਮਾਨਸਾ ਪੁਲਸ ਨੇ 7 ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤਾ ਸਪਲੀਮੈਂਟਰੀ ਚਲਾਨ

PunjabKesari

ਜ਼ਿਕਰਯੋਗ ਹੈ ਕਿ ਮਾਨਸਾ ਪੁਲਸ ਵੱਲੋਂ ਵੀਰਵਾਰ ਨੂੰ ਅਦਾਲਤ ਵਿਚ ਦੂਜੀ ਚਾਰਜਸ਼ੀਟ ਦਾਖ਼ਲ ਕੀਤੀ ਹੈ, ਜਿਸ ਵਿੱਚ 7 ਵਿਅਕਤੀਆਂ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਨਸਾ ਪੁਲਸ ਵੱਲੋਂ ਹੁਣ ਤੱਕ ਇਸ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। 
ਦੀਪਕ ਟੀਨੂੰ ਭਗੌੜਾ ਮਾਮਲੇ ਵਿੱਚ ਮਾਨਸਾ ਪੁਲਸ ਵੱਲੋਂ ਬਰਖ਼ਾਸਤ ਕੀਤੇ ਸੀ. ਆਈ. ਏ.  ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਨਸਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿਚ ਮਾਨਸਾ ਅਦਾਲਤ ਨੇ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਦੱਸ ਦੇਈਏ ਸਿੱਧੂ ਮੂਸੇਵਾਲਾ ਨੂੰ 29 ਮਈ 2022 ਦੀ ਸ਼ਾਮ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ਤੋਂ ਬਾਅਦ ਪਿਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਸ ਵੱਲੋਂ ਪਹਿਲਾ ਇਕ ਚਾਰਜ ਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਗਈ ਸੀ ਹੁਣ ਪੁਲਿਸ ਨੇ 2 ਚਾਰਜਸ਼ੀਟ ਦਾਖਲ ਕੀਤੀ ਗਈ ਹੈ।

ਇਹ ਵੀ ਪੜ੍ਹੋ- 25 ਦਸੰਬਰ ਨੂੰ ਪਰਤਣਾ ਸੀ ਘਰ, ਮਾਂ ਵੇਖਦੀ ਰਹਿ ਗਈ ਰਾਹ, ਕੈਨੇਡਾ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News