ਲੁਧਿਆਣਾ ਮਾਲ ਰੋਡ ''ਤੇ ਸੁਰੱਖਿਆ ਗਾਰਡ ਦੀ ਬੰਦੂਕ ''ਚੋਂ ਅਚਾਨਕ ਚੱਲੀ ਗੋਲੀ, ਜਾਨੀ ਨੁਕਸਾਨ ਤੋਂ ਬਚਾਅ
Saturday, Oct 04, 2025 - 01:11 AM (IST)

ਲੁਧਿਆਣਾ (ਗਣੇਸ਼) : ਸ਼ੁੱਕਰਵਾਰ ਸ਼ਾਮ ਨੂੰ ਲਗਭਗ 6:00 ਵਜੇ ਸ਼ਹਿਰ ਦੇ ਭੀੜ-ਭਾੜ ਵਾਲੇ ਮਾਲ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ HDFC ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਲਈ ਪਹੁੰਚੀ ਇੱਕ ਕੈਸ਼ ਵੈਨ ਦੇ ਸੁਰੱਖਿਆ ਗਾਰਡ ਦੀ ਬੰਦੂਕ ਵਿੱਚੋਂ ਅਚਾਨਕ ਗੋਲੀ ਚੱਲ ਗਈ। ਸ਼ੁਕਰ ਹੈ ਕਿ ਗੋਲੀ ਨੇੜਲੇ ਗਮਲੇ ਵਿੱਚ ਲੱਗ ਗਈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਚਾਨਕ ਵਾਪਰੀ ਇਸ ਘਟਨਾ ਨਾਲ ਬੈਂਕ ਅਤੇ ਆਲੇ-ਦੁਆਲੇ ਦੇ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ, ਪਰ ਸਥਿਤੀ ਜਲਦੀ ਹੀ ਆਮ ਵਾਂਗ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8