ਸਕੂਲ 'ਚ ਸਕਿਓਰਿਟੀ ਗਾਰਡ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
Friday, Nov 29, 2024 - 03:25 PM (IST)
ਫਤਹਿਗੜ੍ਹ ਚੂੜੀਆਂ (ਸਾਰੰਗਲ, ਬਿਕਰਮਜੀਤ)-ਸਥਾਨਕ ਕਸਬਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਢਾਂਡੇ ਦੇ ਨਜ਼ਦੀਕ ਸਥਿਤ ਇਕ ਨਿੱਜੀ ਸਕੂਲ ’ਚ ਰਾਤ ਸਮੇਂ ਤਾਇਨਾਤ ਸਕਿਓਰਿਟੀ ਗਾਰਡ ਨੇ ਆਤਮਹੱਤਿਆ ਕਰ ਲਈ। ਇਸ ਆਤਮਹੱਤਿਆ ਦਾ ਜ਼ਿੰਮੇਵਾਰ ਜਿੱਥੇ ਪਰਿਵਾਰਕ ਮੈਂਬਰਾਂ ਨੇ ਸਕੂਲ ਮਾਲਕਾਂ ਨੂੰ ਦੱਸਿਆ, ਉਥੇ ਹੀ ਸਕੂਲ ਮਾਲਕਾਂ ਨੇ ਸਾਰੇ ਦੋਸ਼ਾਂ ਨੂੰ ਨਾਕਾਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ’ਚ ਤਾਇਨਾਤ ਦੂਜੇ ਸਕਿਓਰਿਟੀ ਗਾਰਡ ਸਾਵਨ ਸਿੰਘ ਪੁੱਤਰ ਤੇਜਾ ਸਿੰਘ ਨੇ ਦੱਸਿਆ ਕਿ ਜਦੋਂ ਹਰ ਰੋਜ਼ ਵਾਂਗ ਉਹ ਸਵੇਰੇ 6 ਵਜੇ ਦੇ ਕਰੀਬ ਸਕੂਲ ਆਇਆ ਤਾਂ ਉਸ ਨੇ ਸਕੂਲ ਦਾ ਗੇਟ ਖੜਕਾਇਆ ਤਾਂ ਅੱਗੋਂ ਜਵਾਬ ਨਾ ਮਿਲਣ ’ਤੇ ਸਕੂਲ ਦੀਆਂ ਵੈਨਾਂ ਤੇ ਬੱਚੇ ਲੈ ਕੇ ਆਏ ਡਰਾਈਵਰਾਂ ਨੇ ਸਕੂਲ ਦੀ ਕੰਧ ਟੱਪ ਕੇ ਅੰਦਰ ਜਾ ਕੇ ਦੇਖਿਆਂ ਤਾਂ ਗੇਟ ਨਾਲ ਵਾਲੇ ਕਮਰੇ ’ਚ ਰਾਤ ਸਮੇਂ ਸਕਿਓਰਿਟੀ ’ਤੇ ਤਾਇਨਾਤ ਰਤਨ ਸਿੰਘ ਦੀ ਲਾਸ਼ ਲਟਕ ਰਹੀ ਸੀ, ਜਿਸ ’ਤੇ ਉਨ੍ਹਾਂ ਨੇ ਤੁਰੰਤ ਸਕੂਲ ਮਾਲਕਾਂ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਦੂਜੇ ਪਾਸੇ ਮ੍ਰਿਤਕ ਰਤਨ ਸਿੰਘ ਦੀ ਪਤਨੀ ਗੁਰਮੀਤ ਕੌਰ ਅਤੇ ਪਰਿਵਾਰਕ ਮੈਂਬਰਾਂ ਨੇ ਸਕੂਲ ਵਾਲਿਆਂ ’ਤੇ ਕਥਿਤ ਤੌਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਕੂਲ ਮਾਲਕਾਂ ਵੱਲੋਂ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਸ ਨੇ ਆਤਮਹੱਤਿਆ ਕੀਤੀ ਹੈ। ਪਰਿਵਾਰਕ ਮੈਂਬਰਾਂ ਦੱਸਿਆ ਕਿ ਮ੍ਰਿਤਕ ਰਤਨ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਧੀਆਂ ਅਤੇ 1 ਪੁੱਤ ਛੱਡ ਗਿਆ ਹੈ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ
ਇਸ ਸਬੰਧੀ ਸਕੂਲ ਦੇ ਮਾਲਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਜੋ ਦੋਸ਼ ਲਾਏ ਜਾ ਰਹੇ ਹਨ, ਉਹ ਬੁਨਿਆਦ ਹਨ। ਇਸ ਸਬੰਧੀ ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਮਾਮਲਾ ਸਾਹਮਣੇ ਆਇਆ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੋਂ ਮਿਲੇ 10 ਰਾਕੇਟ ਲਾਂਚਰ, ਪੁਲਸ ਨੂੰ ਪੈ ਗਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8