ਪੰਜਾਬ ''ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Friday, Jun 27, 2025 - 06:33 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਲੁਹਾਰ ਕਾ ਰੋਡ ਸਥਿਤ ਸਿਲਵਰ ਰੋਕ ਕਲੋਨੀ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਜਾਇਜ਼ ਸੰਬੰਧਾਂ ਦੇ ਚਲਦੇ ਬਤੌਰ ਸਕਿਓਰਿਟੀ ਗਾਰਡ ਨੌਕਰੀ ਕਰ ਰਹੇ ਵਿਅਕਤੀ ਵਰਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬੀਓ ਖਿੱਚ ਲਓ ਤਿਆਰੀ, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ
ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਪੁਲਸ ਅਧਿਕਾਰੀਆਂ ਵੱਲੋਂ ਮੌਕੇ 'ਤੇ ਜਾਂਚ ਸ਼ੁਰੂ ਕੀਤੀ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਵਰਿੰਦਰ ਸਿੰਘ ਦੇ ਇੱਕ ਕੁੜੀ ਨਾਲ ਨਜਾਇਜ਼ ਸਬੰਧ ਸਨ, ਜਿਸ ਦੇ ਚਲਦੇ ਉਸ ਵਲੋਂ ਕਈ ਵਾਰ ਉਸ ਨੂੰ ਜਾਨੋ ਮਾਰ ਦੇਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਕੁੜੀ ਦੇ ਪਤੀ ਤੇ ਉਸਦੇ ਸਾਥੀਆਂ ਵੱਲੋਂ ਤੇਜ਼ਦਾਰ ਹਥਿਆਰਾਂ ਨਾਲ ਨਰਵਿੰਦਰ ਸਿੰਘ ਨੂੰ ਵੱਢ ਕੇ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਦੱਸਿਆ ਕਿ ਜਦੋਂ ਇਸ ਬਾਰੇ ਸਾਨੂੰ ਸੂਚਨਾ ਮਿਲੀ ਅਸੀਂ ਮੌਕੇ 'ਤੇ ਪੁੱਜੇ ਹਾਂ।
ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਕਾਰ ਨੇ 9 ਮਹੀਨੇ ਦੀ ਗਰਭਵਤੀ ਨੂੰ ਦਿੱਤੀ ਦਰਦਨਾਕ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ
ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨਰਵਿੰਦਰ ਸਿੰਘ ਦੀ ਉਮਰ ਲਗਭਗ 45 ਸਾਲ ਦੇ ਕਰੀਬ ਸੀ। ਉਹ ਪਿਛਲੇ ਕੁਝ ਸਮੇਂ ਤੋਂ ਉਕਤ ਕਲੋਨੀ ਵਿੱਚ ਸਕਿਓਰਿਟੀ ਗਾਰਡ ਵਜੋਂ ਤਾਇਨਾਤ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਚਾਰ ਬੱਚੇ ਹਨ ਅਤੇ ਉਸ ਦੀ ਪਤਨੀ ਘਰਾਂ 'ਚ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੱਕ ਹੈ ਕਿ ਇਹ ਕਤਲ ਨਜਾਇਜ਼ ਸੰਬੰਧਾਂ ਦੇ ਕਾਰਨ ਹੋਇਆ ਹੋਵੇ। ਹਾਲਾਂਕਿ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਪੁਲਸ ਵੱਲੋਂ ਇਸ ਮਾਮਲੇ ਸੰਬੰਧੀ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਤਲ ਵਿੱਚ ਸ਼ਾਮਲ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8