ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਸੁਰੱਖਿਆ ਇੰਚਾਰਜ ਦੀ ਹੋਈ ਮੌਤ
Saturday, Dec 03, 2022 - 10:50 PM (IST)

ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਸੁਰੱਖਿਆ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਦੇਰ ਰਾਤ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ । ਇੰਸਪੈਕਟਰ ਗੁਰਵਿੰਦਰ ਸਿੰਘ ਬੀਤੇ ਕੱਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅੰਮ੍ਰਿਤਸਰ ਆਏ ਸਨ। ਦੇਰ ਸ਼ਾਮ ਤਕ ਉਹ ਬਿਲਕੁਲ ਠੀਕ ਸਨ ਪਰ ਰਾਤ ਅਚਾਨਕ ਸਾਢੇ ਤਿੰਨ ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।
ਇਹ ਖ਼ਬਰ ਵੀ ਪੜ੍ਹੋ : ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਐਲਾਨ, ਰਾਸ਼ਨ ਸਬੰਧੀ ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਹੁਕਮ, ਪੜ੍ਹੋ Top 10
ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇੰਸਪੈਕਟਰ ਗੁਰਵਿੰਦਰ ਸਿੰਘ 44 ਸਾਲ ਦੇ ਸਨ ਤੇ ਸੀ. ਆਰ. ਪੀ. ਵਿਚ ਬਤੌਰ ਇੰਸਪੈਕਟਰ ਸੇਵਾਵਾਂ ਦੇ ਰਹੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਲੌਂਗੋਵਾਲ ਵਿਖੇ ਭੇਜ ਦਿੱਤੀ ਗਈ ਹੈ। ਜਥੇਦਾਰ ਨੇ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਮ੍ਰਿਤਕ ਦੇਹ ’ਤੇ ਸਿਰੋਪਾਓ ਵੀ ਪਾਇਆ। ਇਸ ਮੌਕੇ ਐੱਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਮੈਨੇਜਰ ਜਸਪਾਲ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਵਿਭਾਗ ਐਕਸ਼ਨ ’ਚ, ਸਿਆਸੀ ਸਰਗਰਮੀਆਂ ’ਚ ਸ਼ਾਮਲ ਹੋਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ